ਜਲੰਧਰ, 15 ਜੁਲਾਈ (ਹਰਵਿੰਦਰ ਸਿੰਘ ਫੁੱਲ)-ਅਕਾਲੀ ਦਲ ਵਾਰਿਸ ਪੰਜਾਬ ਦੀਆਂ ਨੀਤੀਆਂ ਨੂੰ ਸੰਗਤਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਪੰਜਾਬ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ ਨੇ ਦੱਸਿਆ ਕਿ ਪਾਰਟੀ ਦੇ ਪ੍ਰਚਾਰ ਪਸਾਰ ਲਈ ਹਲਕਾ ਜਲੰਧਰ ਸੈਂਟਰਲ ਦੇ ਵਾਰਡ ਨੰਬਰ 8 ਵਿਖੇ ਭਾਈ ਪਰਮਜੀਤ ਸਿੰਘ ਜÏਹਲ ਅਤੇ ਜਲੰਧਰ ਕਾਰਜਕਾਰੀ ਕਮੇਟੀ ਦੇ ਮੈਂਬਰ ਭਾਈ ਭਾਨ ਸਿੰਘ ਦੀ ਅਗਵਾਈ ਵਿਚ ਇਲਾਕੇ ਦੇ ਮੋਹਤਬਰਾਂ ਦੀ ਭਰਵੀਂ ਮੀਟਿੰਗ ਹੋਈ | ਜਿਸ ਵਿਚ ਪਾਰਟੀ ਦੀ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ ਤੇ ਵਾਰਡ 8 ਦੀ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਭਾਈ ਬਲਬੀਰ ਸਿੰਘ, ਗੁਰਪ੍ਰੀਤ ਸਿੰਘ ਭਲਵਾਨ, ਪਰਗਟ ਸਿੰਘ, ਤਰਲੋਚਨ ਸਿੰਘ, ਬਲਵੰਤ ਸਿੰਘ, ਤਜਿੰਦਰ ਸਿੰਘ ਸ਼ਾਮਿਲ ਹਨ | ਭਾਈ ਜੌਹਲ ਨੇ 9 ਅਗਸਤ 2025 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਕਾਨਫ਼ਰੰਸ 'ਚ ਵੱਧ ਚੜ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਅਤੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ (ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ) ਦੀ ਐਨ.ਐਸ.ਏ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਭਾਈ ਨਿਸ਼ਾਨ ਸਿੰਘ ਖ਼ਾਲਸਾ, ਲਖਬੀਰ ਸਿੰਘ, ਲਖਮੀਰ ਸਿੰਘ, ਜਸਪ੍ਰੀਤ ਸਿੰਘ, ਕੇ.ਪੀ ਅÏਲਖ, ਗੁਰਪ੍ਰੀਤ ਸਿੰਘ, ਹੈਰੀ, ਬੀਬੀ ਮਨਜੀਤ ਕÏਰ, ਸੁਖਵਿੰਦਰ ਕÏਰ, ਕੁਲਵਿੰਦਰ ਕÏਰ, ਹਰਜਿੰਦਰ ਕÏਰ, ਜੈਸਮੀਨ ਕÏਰ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਤੇ ਪਾਰਟੀ 'ਚ ਹਰ ਤਰਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ |