17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 19 ਨੂੰ

ਅਜੀਤ ਡੈਸਕ 16-07-2025
ਜਲੰਧਰ, 15 ਜੁਲਾਈ (ਡਾ.ਜਤਿੰਦਰ ਸਾਬੀ) ਹਾਕੀ ਇੰਡੀਆ ਵੱਲੋਂ ਆਂਧਰਾ ਪ੍ਰਦੇੇਸ਼ ਦੇ ਸ਼ਹਿਰ ਕਾਕੀਨਾਡਾ ਵਿਖੇ 1 ਤੋਂ 12 ਅਗਸਤ ਤੱਕ ਕਰਵਾਈ ਜਾ ਰਹੀ 15ਵੀਂ ਹਾਕੀ ਇੰਡੀਆ ਸਬ ਜੂਨੀਅਰ ਮਹਿਲਾ ਹਾਕੀ ਚੈਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਸਬ ਜੂਨੀਅਰ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 19 ਜੁਲਾਈ ਨੂੰ ਸਵੇਰੇ 8 ਵਜੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਚੋਣ ਟਰਾਇਲਾਂ 'ਚ ਹਿੱਸਾ ਲੈਣ ਵਾਲੀਆਂ ਖਿਡਾਰਨਾਂ ਆਪਣੇ ਨਾਲ ਅਸਲ ਅਧਾਰ ਕਾਰਡ ਲੈ ਕੇ ਚੋਣ ਕਮੇਟੀ ਕੋਲ ਸਮੇਂ ਸਿਰ ਰਿਪੋਰਟ ਕਰਨ | ਚੋਣ ਟਰਾਇਲਾਂ 'ਚੋ ਚੁਣੀਆਂ ਗਈਆਂ ਖਿਡਾਰਨਾਂ ਦਾ ਕੋਚਿੰਗ ਕੈਂਪ ਵੀ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਐਤਕਾਂ ਅੰਤ ਤੱਕ ਹਾੜ੍ਹ ਦੀਆਂ ਧੁੱਪਾਂ ਦੀ ਥਾਂ ਛਰਾਟਿਆਂ ਨੇ 'ਸਾਉਣ ਦੀਆਂ ਝੜੀਆਂ' ਦਾ ਭੁਲੇਖਾ ਪਾਇਆ <br/> ਅਗਲੀ ਖ਼ਬਰ ਸ਼ਹਿਰ 'ਚ ਚੋਰ-ਲੁਟੇਰਿਆਂ ਦਾ ਬੋਲਬਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।