17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਦੌੜਾਕ ਫੌਜਾ ਸਿੰਘ ਨਵੀਂ ਪੀੜ੍ਹੀ ਦੇ ਪ੍ਰੇਰਨਾ ਸਰੋਤ ਸਨ-ਪੰਡੋਰੀ

ਅਜੀਤ ਡੈਸਕ 16-07-2025
ਮਲਸੀਆਂ, 15 ਜੁਲਾਈ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਬਜ਼ੁਰਗ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਮਨ ਨੂੰ ਦੁੱਖ ਲੱਗਾ ਹੈ ਤੇ ਇਹ ਸਾਡੀ ਨਵੀਂ ਪੀੜ੍ਹੀ ਦੇ ਪ੍ਰੇਰਨਾ ਸਰੋਤ ਸਨ | ਪੰਡੋਰੀ ਨੇ ਕਿਹਾ ਕਿ ਇਨ੍ਹਾਂ ਦਾ ਇਸ ਦੁਨੀਆਂ ਤੋਂ ਚੱਲੇ ਜਾਣਾ ਇਕ ਯੁੱਗ ਦਾ ਅੰਤ ਹੈ | ਦੌੜਾਕ ਫੌਜਾ ਸਿੰਘ ਨੇ ਪੂਰੀ ਦੁਨੀਆਂ 'ਚ ਸਿੱਖ ਕੌਮ ਦੀ ਸ਼ਾਨ ਵਧਾਈ ਹੈ ਤੇ ਉਨ੍ਹਾਂ ਦਾ ਜਜ਼ਬਾ ਹਮੇਸ਼ਾ ਸਾਡੇ ਦਿਲਾਂ ਵਿਚ ਜ਼ਿੰਦਾ ਰਹੇਗਾ | ਪ੍ਰਮਾਤਮਾ ਉਨ੍ਹਾਂ ਦੀ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ |

ਪਿਛਲੀ ਖ਼ਬਰ ਬਲਜਿੰਦਰ ਸਿੰਘ ਸੋਹਲ ਪਦਉੱਨਤ ਹੋ ਕੇ ਸਬ-ਇੰਸਪੈਕਟਰ ਬਣੇ <br/> ਅਗਲੀ ਖ਼ਬਰ ਦੀਪਕ ਸੂਦ ਨਸ਼ਾ ਮੁਕਤੀ ਮੋਰਚੇ ਦੇ ਵਾਈਸ ਕੋਆਰਡੀਨੇਟਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।