ਕਰਤਾਰਪੁਰ, 15 ਜੁਲਾਈ (ਭਜਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਸੀ.ਏ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਯੂਨੀਵਰਸਿਟੀ ਵਿੱਚ ਡਿਸਟਿੰਕਸ਼ਨ ਹਾਸਿਲ ਕੀਤੀ | ਕਾਲਜ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੇ 83% ਅਰਸ਼ਦੀਪ ਕੌਰ ਨੇ 82.2% ਜੈਸਮੀਨ ਕੌਰ ਨੇ 79% ਹਰਮਨਪ੍ਰੀਤ ਕੌਰ ਨੇ 68% ਅਤੇ ਤਾਨੀਆ ਨੇ 69%ਅੰਕ ਹਾਸਿਲ ਕੀਤੇ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ਲਈ ਕੰਪਿਊਟਰ ਵਿਭਾਗ ਦੀ ਸ਼ਲਾਘਾ ਕੀਤੀ |