17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ਼ਹੀਦ ਬਾਬਾ ਮੱਤੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਧਿਆ ਫੇਰੀ ਕੱਢੀ <br/>

ਅਜੀਤ ਡੈਸਕ 16-07-2025
ਆਦਮਪੁਰ,15 ਜੁਲਾਈ (ਹਰਪ੍ਰੀਤ ਸਿੰਘ)- ਇਲਾਕੇ ਦੀ ਸਤਿਕਾਰਯੋਗ ਸ਼ਖਸ਼ੀਅਤ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਡਰੋਲੀ ਕਲਾਂ ਦੀ ਸੰਗਤ ਤੇ ਪੰਚਾਇਤ ਦੇ ਸਹਿਯੋਗ ਨਾਲ ਸੰਧਿਆ ਫੇਰੀ ਸਜਾਈ ਗਈ ¢ ਜਾਣਕਾਰੀ ਦਿੰਦਿਆਂ ਜਥੇਦਾਰ ਮਨੋਹਰ ਸਿੰਘ ਪ੍ਰਧਾਨ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ 5 ਵਜੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਧਿਆ ਫੇਰੀ ਕੱਢੀ ਗਈ ਇਹ ਪਵਿੱਤਰ ਸੰਧਿਆ ਫੇਰੀ ਅਰਦਾਸ ਬੇਨਤੀ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਨਗਰ ਦੀ ਪਰਿਕਰਮਾ ਕਰਦਿਆਂ ਫੇਰੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ¢ ਸੰਧਿਆ ਫੇਰੀ ਦÏਰਾਨ ਸੰਤ ਬਾਬਾ ਮੋਹਣ ਸਿੰਘ, ਸੰਤ ਜਨਕ ਸਿੰਘ ਜੀ ਡੇਰਾ ਸੰਤਪੁਰਾ ਜੱਬੜ ਸਾਹਿਬ ਵਿਸ਼ੇਸ਼ ਤÏਰ ਤੇ ਹਾਜ਼ਰ ਹੋਏ¢ ਇਸ ਮÏਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਸਰਪੰਚ ਰਛਪਾਲ ਸਿੰਘ, ਡਾ. ਗੁਰਦੀਪ ਸਿੰਘ, ਕਮਲਜੀਤ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਤੇ ਹੋਰ ਸਮੇਤ ਪਿੰਡ ਵਾਸੀ ਸਮੂਹ ਨਗਰ ਇਹ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਹੋਏ ¢

ਪਿਛਲੀ ਖ਼ਬਰ ਸ਼ਾਹਕੋਟ ਨਜ਼ਦੀਕ ਭਾਰੀ ਪ੍ਰਬੰਧਾਂ ਹੇਠ ਪ੍ਰਸ਼ਾਸਨ ਨੇ ਐਕਵਾਇਰ ਕੀਤੀ 30 ਏਕੜ ਜ਼ਮੀਨ <br/> ਅਗਲੀ ਖ਼ਬਰ ਬਲਾਕ ਆਦਮਪੁਰ ਦੇ ਚਾਰ ਪਿੰਡਾਂ 'ਚ ਚੋਣ ਅਮਲ ਸੁਰੂ, ਸਰਬਸੰਮਤੀ ਦੀ ਸੰਭਾਵਨਾ-ਰਿਟਰਨਿੰਗ ਅਫਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।