17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਰਾਜਿੰਦਰ ਸਿੰਘ ਭੁੱਲਰ ਬਣੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ <br/>

ਅਜੀਤ ਡੈਸਕ 16-07-2025
ਸ਼ਾਹਕੋਟ, 15 ਜੁਲਾਈ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਹਲਕੇ ਦੇ ਸੀਨੀਅਰ 'ਆਪ' ਆਗੂ ਤੇ ਯੁਵਕ ਸੇਵਾਵਾਂ ਵਿਭਾਗ ਦੇ ਹਲਕਾ ਕੋਆਰਡੀਨੇਟਰ ਰਾਜਿੰਦਰ ਸਿੰਘ ਭੁੱਲਰ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ 'ਆਪ' ਯੂਥ ਵਿੰਗ ਜ਼ਿਲ੍ਹਾ ਜਲੰਧਰ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਭੁੱਲਰ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਭੁੱਲਰ ਨੂੰ ਚੁਫ਼ੇਰਿਉਂ ਵਧਾਈਆਂ ਮਿਲ ਰਹੀਆਂ ਹਨ | ਨਵ-ਨਿਯੁਕਤ ਪ੍ਰਧਾਨ ਰਾਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਮਨਜਿੰਦਰ ਸਿੰਘ ਲਾਲਪੁਰਾ ਸੂਬਾ ਪ੍ਰਧਾਨ ਯੂਥ ਵਿੰਗ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨਗੀ ਦੇ ਕੇ ਵੱਡਾ ਮਾਣ ਬਖ਼ਸ਼ਿਆ ਹੈ | ਭੁੱਲਰ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | 2027 ਵਿਚ ਪੰਜਾਬ 'ਚ ਮੁੜ 'ਆਪ' ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਸੁਖਪ੍ਰੀਤ ਢੱਡਾ ਵਾਤਾਵਰਨ ਸੁਧਾਰ ਸੁਸਾਇਟੀ ਦੇ ਸੋਸ਼ਲ ਮੀਡੀਆ ਇੰਚਾਰਜ ਬਣੇ ਅਗਲੀ ਖ਼ਬਰ ਭਾਜਪਾ ਨੇ ਪੱਤੀ ਸਾਹਲਾ ਨਗਰ ਵਿਖੇ ਲਗਾਇਆ ਵਿਸ਼ੇਸ਼ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।