ਸ਼ਾਹਕੋਟ, 15 ਜੁਲਾਈ (ਦਲਜੀਤ ਸਿੰਘ ਸਚਦੇਵਾ)- ਵਾਤਾਵਰਨ ਸੁਧਾਰ ਸੁਸਾਇਟੀ ਸ਼ਾਹਕੋਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਰਾਕੇਸ਼ ਕੁਮਾਰ ਬੰਟੀ ਬੱਠਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ | ਮੀਟਿੰਗ ਵਿਚ ਸਾਰਿਆਂ ਵਲੋਂ ਵਿਚਾਰ-ਵਟਾਂਦਰਾ ਕਰਨ ਉਪਰੰਤ ਸੁਖਪ੍ਰੀਤ ਸਿੰਘ ਢੱਡਾ ਨੂੰ ਵਾਤਾਵਰਨ ਸੁਧਾਰ ਸੁਸਾਇਟੀ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਵੇਂ ਬਣੇ ਇੰਚਾਰਜ ਸੁਖਪ੍ਰੀਤ ਸਿੰਘ ਨੇ ਪ੍ਰਧਾਨ ਬੰਟੀ ਬੱਠਲਾ ਦਾ ਧੰਨਵਾਦ ਕੀਤਾ |