17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜੇ.ਡੀ. ਸੈਂਟਰਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਬਜ਼ੀਆਂ ਅਤੇ ਉਨ੍ਹਾਂ ਦੇ ਗੁਣਾਂ ਤੋਂ ਜਾਣੂ ਕਰਵਾਇਆ <br/>

ਅਜੀਤ ਡੈਸਕ 16-07-2025
ਮਹਿਤਪੁਰ, 15 ਜੁਲਾਈ (ਲਖਵਿੰਦਰ ਸਿੰਘ)-ਜੇ.ਡੀ ਸੈਂਟਰਲ ਸਕੂਲ ਵੱਖ-ਵੱਖ ਸਮੇਂ ਤੇ ਵਿਦਿਆਰਥੀਆਂ ਦੇ ਲਈ ਨਵੀਆਂ ਨਵੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ ,ਜਿਸ ਤਹਿਤ ਜੇ.ਡੀ ਸੈਂਟਰਲ ਸਕੂਲ ਵਿੱਚ ਅਧਿਆਪਕਾਂ ਨੇ ਬਹੁਤ ਸੋਹਣੇ ਤੇ ਸੁਚਾਰੂ ਢੰਗ ਨਾਲ ਸਬਜ਼ੀਆਂ ਵੇਚਣ ਵਾਲੇ ਦਾ ਕਿਰਦਾਰ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੂੰ ਬਾਜ਼ਾਰ ਜਾ ਕੇ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਇਹੋ ਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਵਿਦਿਆਰਥੀਆਂ ਨੂੰ ਸਬਜ਼ੀਆਂ ਦੀਆਂ ਕਿਸਮਾਂ ਉਹਨਾਂ ਦੇ ਗੁਣ ਅਤੇ ਵਿਸ਼ੇਸ਼ਤਾਵਾਂ ਦੱਸਦੇ ਹੋਏ ਪਿ੍ੰਸੀਪਲ ਮੈਡਮ ਰੰਜਨਾ ਰਾਏ ਨੇ ਵਿਦਿਆਰਥੀਆਂ ਨੂੰ ਪੋਸ਼ਟਿਕ ਆਹਾਰ ਖਾਣ ਦੇ ਲਈ ਪ੍ਰੇਰਿਤ ਕੀਤਾ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਜੰਕ ਫੂਡ ਦੀ ਵਰਤੋ ਨਾ ਕਰਨ ਜੋ ਸਿਹਤ ਦੇ ਲਈ ਨੁਕਸਾਨਦਾਇਕ ਹਨ |ਇਹੋ ਜਿਹੀਆਂ ਗਤੀਵਿਧੀਆਂ ਕਰਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਦੱਸਣਾ ਹੈ |

ਪਿਛਲੀ ਖ਼ਬਰ ਜਰਨੈਲ ਕੁਹਾੜ ਦੇ ਨਾਵਲ 'ਰੁੜ੍ਹ ਚੱਲਿਆ ਪੰਜਾਬ' ਦਾ ਦੂਜਾ ਐਡੀਸ਼ਨ ਲੋਕ ਅਰਪਿਤ <br/> ਅਗਲੀ ਖ਼ਬਰ ਸੁਖਪ੍ਰੀਤ ਢੱਡਾ ਵਾਤਾਵਰਨ ਸੁਧਾਰ ਸੁਸਾਇਟੀ ਦੇ ਸੋਸ਼ਲ ਮੀਡੀਆ ਇੰਚਾਰਜ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।