17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ-ਸੋਬਤੀ

ਅਜੀਤ ਡੈਸਕ 16-07-2025
ਸ਼ਾਹਕੋਟ, 15 ਜੁਲਾਈ (ਦਲਜੀਤ ਸਿੰਘ ਸਚਦੇਵਾ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ | ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਵਾਈਸ ਪ੍ਰਧਾਨ ਸੰਜੀਵ ਸੋਬਤੀ ਸ਼ਾਹਕੋਟ ਨੇ ਗੱਲਬਾਤ ਕਰਦਿਆਂ ਕੀਤਾ | ਸੋਬਤੀ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਮਨੀਸ਼ ਧੀਰ ਦੀ ਅਗਵਾਈ ਹੇਠ ਸ਼ਾਹਕੋਟ ਇਲਾਕੇ ਦੇ ਪਿੰਡਾਂ ਵਿਚ ਲਗਾਏ ਜਾ ਰਹੇ ਵਿਸ਼ੇਸ਼ ਸਹਾਇਤਾ ਕੈਂਪਾਂ ਵਿਚ ਪਹੁੰਚ ਕੇ ਲੋਕ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਖ਼ਤਮ ਕਰਨ ਲਈ ਇਹ ਕੈਂਪ ਲਗਾਏ ਜਾ ਰਹੇ ਹਨ | ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖ਼ੁਸ਼ ਹਨ | 2027 'ਚ ਭਾਜਪਾ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ |

ਪਿਛਲੀ ਖ਼ਬਰ ਯਮਨ 'ਚ ਭਾਰਤੀ ਨਰਸ ਦੀ ਫਾਂਸੀ ਟਲੀ ਅਗਲੀ ਖ਼ਬਰ ਜਰਨੈਲ ਕੁਹਾੜ ਦੇ ਨਾਵਲ 'ਰੁੜ੍ਹ ਚੱਲਿਆ ਪੰਜਾਬ' ਦਾ ਦੂਜਾ ਐਡੀਸ਼ਨ ਲੋਕ ਅਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।