ਅੱਪਰਾ, 16 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 20 ਜੁਲਾਈ ਐਤਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਅੱਪਰਾ ਵਿਖੇ ਪੂਰਨ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਸੇਵਾ ਦਲ ਵਲੋਂ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਸੰਗਤਾਂ ਨੂੰ ਬਾਬਾ ਮੋਤੀ ਰਾਮ ਮਹਿਰਾ ਦੇ ਪਰਿਵਾਰ ਦੇ ਸ਼ਹੀਦੀ ਸਾਕੇ ਵਾਰੇ ਵਿਸਥਾਰ ਸਹਿਤ ਜਾਣੂ ਕਰਵਾਉਣਗੇ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਤੇ ਗੁਰਮਤਿ ਸੰਬੰਧੀ ਜਾਣਕਾਰੀ ਭਰਪੂਰ ਮੁਫ਼ਤ ਲਿਟਰੇਚਰ ਵੀ ਵੰਡਿਆ ਜਾਵੇਗਾ |