24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮੈਰਾਥਨ ਦੌੜਾਕ ਫੌਜਾ ਸਿੰਘ ਦੇ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 17-07-2025
ਕਿਸ਼ਨਗੜ੍ਹ, 16 ਜੁਲਾਈ (ਹੁਸਨ ਲਾਲ) - ਬੀਤੇ ਦਿਨੀਂ ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਅੰਤਰਰਾਸ਼ਟਰੀ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਬਿਆਸ ਪਿੰਡ ਨਜ਼ਦੀਕ ਹਾਈਵੇ 'ਤੇ ਘਰ ਤੋਂ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਜਾਂਦੇ ਸਮੇਂ ਇੱਕ ਅਣਪਛਾਤੇ ਵਾਹਨ ਦੀ ਟੱਕਰ ਫ਼ੇਟ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਅੱਜ ਫੌਜਾ ਸਿੰਘ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਵਾਲਿਆਂ ਦਾ ਸਾਰਾ ਦਿਨ ਤਾਂਤਾ ਲੱਗਾ ਰਿਹਾ ਉੱਥੇ ਹੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਵਿਧਾਇਕ ਸੁਖਵਿੰਦਰ ਕੋਟਲੀ, ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ, ਸੇਵਾ-ਮੁਕਤ ਐੱਸ.ਐੱਸ.ਪੀ. ਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਫੌਜਾ ਸਿੰਘ ਪੰਜਾਬ, ਸਿੱਖ ਕੌਮ ਤੇ ਭਾਰਤ ਦਾ ਸਰਮਾਇਆ ਸਨ ਜਿਨ੍ਹਾਂ ਨੇ 80 ਸਾਲ ਦੀ ਉਮਰ ਤੋਂ ਬਾਅਦ ਮੈਰਾਥਨ ਦੌੜ ਕੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਸੀ | ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਸਮੇਤ ਪੰਜਾਬ, ਸਿੱਖ ਕੌਮ, ਭਾਰਤ ਤੇ ਪੂਰੀ ਦੁਨੀਆ ਲਈ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਸਰਦਾਰ ਫੌਜਾ ਸਿੰਘ ਦੇ ਬੇਟੇ ਸੁਖਵਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਸਰਕਾਰ ਪੂਰੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਖੜੀ ਹੈ | ਵਿਧਾਇਕ ਸੁਖਵਿੰਦਰ ਕੋਟਲੀ ਤੇ ਸੇਵਾ-ਮੁਕਤ ਐੱਸ.ਐੱਸ.ਪੀ. ਰਜਿੰਦਰ ਸਿੰਘ ਨੇ ਕਿਹਾ ਕਿ ਫੌਜਾ ਸਿੰਘ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਦਾਇਕ ਸਰੋਤ ਸਨ ਉਨ੍ਹਾਂ ਦਾ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਤੇ ਪੂਰੀ ਦੁਨੀਆ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਮÏਕੇ ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ, ਡੀ.ਐਸ.ਪੀ. ਆਦਮਪੁਰ ਕੁਲਵੰਤ ਸਿੰਘ, ਨਾਇਬ ਤਹਿਸੀਲਦਾਰ ਹਰਜਿੰਦਰ ਸਿੰਘ, ਹਰਸੁਲਿੰਦਰ ਸਿੰਘ ਢਿੱਲੋਂ ਪ੍ਰਧਾਨ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ, ਸਰਪੰਚ ਮੁਕੇਸ਼ ਚੰਦਰ ਰਾਣੀ ਵਾਈਸ ਪ੍ਰਧਾਨ ਬੀ.ਕੇ.ਯੂ. ਰਾਜੇਵਾਲ, ਦਿਲਬਾਗ ਸਿੰਘ ਤਲਵੰਡੀ ਭੀਲਾਂ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ, ਕਾਂਗਰਸੀ ਆਗੂ ਅਸ਼ਵਨ ਭੱਲਾ, ਗੁਰਦੀਪ ਸਿੰਘ ਚੱਕ ਝੰਡੂ, ਨੰਬਰਦਾਰ ਰਣਜੀਤ ਸਿੰਘ, ਬਲਰਾਜ ਮਡਾਰ ਮੈਂਬਰ ਪੰਚਾਇਤ ਬਿਆਸ ਪਿੰਡ, ਨੰਬਰਦਾਰ ਜ਼ੋਰਾਵਰ ਸਿੰਘ, ਸਰਦਾਰ ਚੈਂਚਲ ਸਿੰਘ, ਅਜੀਤ ਸਿੰਘ, ਕੁਲਵਿੰਦਰ ਸਿੰਘ ਖਾਲਸਾ, ਪੰਚ ਨਰਿੰਦਰ ਕੁਮਾਰ, ਗੁਰਪ੍ਰੀਤ ਗੋਪੀ ਪੰਚ ਆਦਿ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਲੋਹੀਆਂ ਸੀਵਰੇਜ ਲਈ ਟੈਂਡਰ ਜਾਰੀ ਹੋਣ ਉਪਰੰਤ ਸ਼ਹਿਰ ਵਾਸੀਆਂ 'ਚ ਖੁਸ਼ੀ ਦੀ ਲਹਿਰ : ਚੇਅਰਮੈਨ ਚਤਰੱ... ਅਗਲੀ ਖ਼ਬਰ ਪੰਜਾਬ ਦੇ ਪਾਣੀਆਂ ਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਅੱਜ ਅਹਿਦ ਕਰਨ ਦੀ ਲੋੜ-ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।