ਕਿਸ਼ਨਪੁਰਾ ਕਲਾਂ, 16 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਰਖੂ ਅੱਖ ਨਾਲ ਤਰਾਸ਼ਿਆ ਹੀਰਾ ਜਲੰਧਰ ਜ਼ਿਲੇ੍ਹ ਦੀ ਸ਼ਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਸੀਨੀਅਰ ਅਕਾਲੀ ਆਗੂ ਕੌਮੀ ਡੈਲੀਗੇਟ ਸਾਬਕਾ ਸਰਪੰਚ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ ਕਿਹਾ ਕਿ ਬਚਿੱਤਰ ਸਿੰਘ ਕੋਹਾੜ ਸਮੇਂ-ਸਮੇਂ 'ਤੇ ਵੱਖ-ਵੱਖ ਅਹੁਦਿਆਂ 'ਤੇ ਨਿਸ਼ਕਾਮ ਸੇਵਾ ਨਿਭਾਉਂਦੇ ਆਏ ਹਨ ਤੇ ਹੁਣ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਦਾ ਮਾਣ ਬਖ਼ਸ਼ਿਆ ਹੈ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਜ਼ਿਕਰਯੋਗ ਹੈ ਕਿ ਕੌਮੀ ਡੈਲੀਗੇਟ ਸਾਬਕਾ ਸਰਪੰਚ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਦਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸ਼ਾਹਕੋਟ ਐਡਵੋਕੇਟ ਬਚਿੱਤਰ ਸਿੰਘ ਕੁਹਾੜ ਰਿਸ਼ਤੇ 'ਚ ਭਾਣਜਾ ਹੈ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਬਲਤੇਜ ਸਿੰਘ ਕੋਟ ਮੁਹੰਮਦ ਖਾਂ ਆਦਿ ਆਗੂਆਂ ਨੇ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ ਸ਼ਾਹਕੋਟ ਦੇ ਗ੍ਰਹਿ ਪਹੁੰਚ ਕੇ ਮੂੰਹ ਮਿੱਠਾ ਕਰਵਾਉਂਦਿਆਂ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ ਸ਼ਾਹਕੋਟ ਨੇ ਕੌਮੀ ਡੈਲੀਗੇਟ ਸਾਬਕਾ ਸਰਪੰਚ ਪ੍ਰਭਜੀਤ ਸਿੰਘ ਗਿੱਲ (ਮਾਮਾ ਜੀ) ਆਦਿ ਪਤਵੰਤਿਆਂ ਨੂੰ ਜੀਓ ਆਇਆ ਆਖਦਿਆਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਸਾਬਕਾ ਸਰਪੰਚ ਰੇਸ਼ਮ ਸਿੰਘ, ਗੁਰਤੇਜ ਸਿੰਘ ਗਿੱਲ ਦਸਮੇਸ਼ ਕੋਲਡ ਸਟੋਰ ਵਾਲੇ, ਪ੍ਰਭਦੇਵ ਸਿੰਘ ਗਿੱਲ, ਪੰਚ ਜਗਦੀਪ ਸਿੰਘ ਢਿੱਲੋਂ, ਚਰਨਜੀਤ ਸਿੰਘ ਗੋਰਾ ਬਰਾੜ, ਨੰਬਰਦਾਰ ਗੁਰਜਿੰਦਰ ਸਿੰਘ, ਜਸਮੀਤ ਸਿੰਘ ਗਿੱਲ, ਨਰਜੀਤ ਸਿੰਘ ਗਿੱਲ, ਬਲਦੇਵ ਸਿੰਘ ਮੰਘੇੜਾ, ਲੱਖਾ ਜੋਸਨ, ਪ੍ਰਧਾਨ ਗੁਰਚਰਨ ਸਿੰਘ ਚੰਨਾ, ਤਰਸੇਮ ਸਿੰਘ, ਰਣਜੀਤ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ ਸ਼ਾਹਕੋਟ ਨੂੰ ਵਧਾਈ ਦਿੱਤੀ |