24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡਿਪਟੀ ਕਮਿਸ਼ਨਰ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 17-07-2025
ਜਲੰਧਰ, 16 ਜੁਲਾਈ (ਡਾ.ਜਤਿੰਦਰ ਸਾਬੀ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਵਿੱਚ ਵਿਸ਼ਵ ਪ੍ਰਸਿੱਧ ਦÏੜਾਕ ਫੌਜਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ¢ ਉਨ੍ਹਾਂ ਦੁਖੀ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੇ ਨਾਲ ਖੜ੍ਹਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ 114 ਸਾਲਾ ਦੌੜਾਕ ਫੌਜਾ ਸਿੰਘ ਦੇ ਜਾਣ ਨਾਲ ਨਾ ਸਿਰਫ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਰ ਪੰਜਾਬੀ ਦੀਆਂ ਅੱਖਾਂ ਨਮ ਹਨ | ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੜਕ ਹਾਦਸੇ ਦੌਰਾਨ ਟੱਕਰ ਮਾਰਨ ਵਾਲੇ ਚਾਲਕ ਨੂੰ ਗੱਡੀ ਸਮੇਤ ਗਿ੍ਫਤਾਰ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਚਾਲਕ ਤੇ ਕਾਨੂੰਨ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦੇ ਜਾਣ ਨਾਲ ਪਰਿਵਾਰ ਨੂੰ ਜੋ ਘਾਟਾ ਪਿਆ ਹੈ, ਉਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ | ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ |
ਪਿਛਲੀ ਖ਼ਬਰ ਪੰਜਾਬ ਦੇ ਪਾਣੀਆਂ ਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਅੱਜ ਅਹਿਦ ਕਰਨ ਦੀ ਲੋੜ-ਮੁੱਖ ਮੰਤਰੀ <br/> ਅਗਲੀ ਖ਼ਬਰ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ- ਭੁੱਲਰ, ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।