23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਾਲ ਵਿਭਾਗ ਅਤੇ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸੰਬੰਧਿਤ 32 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਚ ਮਿਲਣਗੀਆਂ- ਡਿਪਟੀ ਕਮਿਸ਼ਨਰ

ਅਜੀਤ ਡੈਸਕ 17-07-2025
ਜਲੰਧਰ, 16 ਜੁਲਾਈ (ਚੰਦੀਪ ਭੱਲਾ)- ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਅਪਾਇੰਟਮੈਂਟ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ/ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਤੇ ਆਰ.ਸੀ. ਨਾਲ ਸਬੰਧਤ 12 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਣਗੀਆਂ | ਡਾ. ਅਗਰਵਾਲ ਨੇ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਰ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿੱਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁੱਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੋਵੀਜ਼ਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ ਸ਼ਾਮਲ ਹਨ | ਆਰ. ਸੀ. ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ., ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪ੍ਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪ੍ਰਚੇਜ਼ ਐਗਰੀਮੈਂਟ ਦੀ ਇੰਡੋਰਸਮੈਂਟ, ਵਪਾਰਕ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ (ਹੈਵੀ/ ਮੀਡੀਅਮ/ਤਿੰਨ ਪਹੀਆ/ਚਾਰ ਪਹੀਆ/ ਐਲ.ਐਮ.ਵੀ.), ਵਾਧੂ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣ ਲਈ, ਆਰ.ਸੀ. ਲਈ ਐਨ.ਓ.ਸੀ., ਟਰਾਂਸਪੋਰਟ ਸੇਵਾਵਾਂ ਲਈ ਰਿਕਾਰਡ ਵਿਚ ਮੋਬਾਈਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਸ਼ਾਮਲ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ¢
ਪਿਛਲੀ ਖ਼ਬਰ ਬੇਸਮੈਂਟਾਂ ਨੂੰ ਪਾਰਕਿੰਗ ਲਈ ਵਰਤੋਂ ਨਾ ਕਰਨ ਵਾਲਿਆਂ ਦੀਆਂ ਸੂਚੀਆਂ ਤਲਬ ਅਗਲੀ ਖ਼ਬਰ ਐਕਟਿਵਾ 'ਤੇ ਜਾ ਰਹੇ ਕਾਰੋਬਾਰੀ ਨੂੰ ਪੁਲਿਸ ਵਾਲੇ ਬਣ ਕੇ ਘੇਰਿਆ, 10 ਲੱਖ ਦੇ ਗਹਿਣੇ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।