23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਢੀਂਡਸਾ ਦੇ ਵਿਰੋਧ 'ਚ ਬਸਤੀ ਮਿੱਠੂ ਵਿਖੇ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ

ਅਜੀਤ ਡੈਸਕ 17-07-2025
ਜਲੰਧਰ, 16 ਜੁਲਾਈ (ਜਸਪਾਲ ਸਿੰਘ)- ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੇ ਵਿਰੋਧ 'ਚ ਜ਼ਿਲ੍ਹੇ ਦੇ ਅਕਾਲੀ ਆਗੂਆਂ ਵਲੋਂ ਅਸਤੀਫੇ ਦੇਣ ਦਾ ਦੌਰ ਲਗਾਤਾਰ ਜਾਰੀ ਹੈ | ਅੱਜ ਇੱਥੇ ਗੁਰਦੁਆਰਾ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਪਾਰਟੀ ਆਗੂਆਂ ਦੀ ਹੋਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਮੀਤ ਪ੍ਰਧਾਨ ਜਥੇਦਾਰ ਅਜੀਤ ਸਿੰਘ ਬਸਤੀ ਮਿੱਠ ਤੇੂ ਜਥੇਦਾਰ ਵਰਿਆਮ ਸਿੰਘ ਬਸਤੀ ਮਿੱਠੂ ਦੋਵੇਂ ਡੈਲੀਗੇਟਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਇਕਬਾਲ ਸਿੰਘ ਢੀਂਡਸਾ ਨੂੰ ਪ੍ਰਧਾਨ ਬਣਾਏ ਜਾਣ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਫੈਸਲੇ ਨਾਲ ਉਨ੍ਹਾਂ ਅਕਾਲੀ ਆਗੂਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਜਿਨ੍ਹਾਂ ਨੇ 35-35 ਸਾਲ ਪਾਰਟੀ ਲਈ ਇਮਾਨਦਾਰੀ ਤੇ ਵਫਾਦਾਰੀ ਨਾਲ ਦਿਨ ਰਾਤ ਮਿਹਨਤ ਕੀਤੀ | ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਅਜਿਹਾ ਕਰਕੇ ਪਾਰਟੀ ਲਈ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨਾਲ ਵੱਡੇ ਪੱਧਰ 'ਤੇ ਧੋਖਾ ਕੀਤਾ ਹੈ | ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਨ ਨੂੰ ਆਪਣੇ ਫੈਸਲੇ 'ਤੇ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਹਾਈਕਮਾਨ ਨੂੰ ਜ਼ਿਲ੍ਹੇ ਦੇ ਅਕਾਲੀ ਆਗੂਆਂ ਦੀ ਸਹਿਮਤੀ ਨਾਲ ਕਿਸੇ ਮਿਹਨਤੀ ਤੇ ਟਕਸਾਲੀ ਆਗੂ ਨੂੰ ਜਲੰਧਰ ਸ਼ਹਿਰ ਦੀ ਕਮਾਨ ਸੌਂਪਣੀ ਚਾਹੀਦੀ ਹੈ | ਉਕਤ ਆਗੂਆਂ ਨੇ ਕਿਹਾ ਕਿ ਢੀਂਡਸਾ ਨੇ ਹਮੇਸ਼ਾ ਅਕਾਲੀ ਦਲ ਦੇ ਵਿਰੁੱਧ ਆਜ਼ਾਦ ਉਮੀਦਵਾਰ ਖੜ੍ਹੇ ਕਰਕੇ ਚੋਣਾਂ ਲੜੀਆਂ ਹਨ ਤੇ ਇਸ ਵਾਰ ਵੀ ਨਗਰ ਨਿਗਮ ਚੋਣਾਂ ਵਿੱਚ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਆਪਣੀ ਪਤਨੀ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਸੀ | ਇਸ ਮੌਕੇ ਉਨ੍ਹਾਂ ਨਾਲ ਗਿਆਨ ਸਿੰਘ ਮੀਤ ਪ੍ਰਧਾਨ, ਜ਼ਿਲ੍ਹਾ ਡੈਲੀਗੇਟ ਦਵਿੰਦਰ ਸਿੰਘ ਕੁੱਕੂ, ਅਵਤਾਰ ਸਿੰਘ ਮੀਤ ਪ੍ਰਧਾਨ, ਜਗਦੀਸ਼ ਸਿੰਘ ਕਾਲਾ, ਗੁਰਦੇਵ ਸਿੰਘ, ਮਾਸਟਰ ਅਜੀਤ ਸਿੰਘ, ਅਮਰ ਸਿੰਘ, ਗੁਰਚਰਨ ਸਿੰਘ ਚੰਨਾ, ਕੁਲਦੀਪ ਸਿੰਘ, ਮਾਨ ਸਿੰਘ. ਰਜਿੰਦਰ ਸਿੰਘ ਜਿੰਦੂ, ਮਨਜੀਤ ਸਿੰਘ, ਸੁੱਚਾ ਸਿੰਘ, ਕਸ਼ਮੀਰ ਸਿੰਘ ਦੀਪੂ, ਜਗਦੀਸ਼ ਸਿੰਘ ਤੇ ਪੂਰਨ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਉਣ ਦੀ ਸੰਗਰਾਂਦ ਤੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।