ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ | ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਗਿਆਨੀ ਹਰਜਿੰਦਰ ਸਿੰਘ ਚੰਬਾ ਨੇ ਅੱਜ ਦੇ ਇਤਿਹਾਸਕ ਦਿਹਾੜੇ ਦੀ ਵਿਚਾਰ ਸੰਗਤਾਂ ਨਾਲ ਸਾਂਝੀ ਕੀਤੀ | ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਦੇ ਜਥੇ ਨੇ ਰਾਗ ਮਲ੍ਹਾਰ ਦੀ ਆਰੰਭਤਾ ਕਰਦਿਆਂ ਹੋਇਆਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅੰਤ ਬੇਅੰਤ ਸਿੰਘ ਸਰਹੱਦੀ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਜਗਜੀਤ ਸਿੰਘ, ਅਮਰੀਕ ਸਿੰਘ ਟਰਾਂਸਪੋਰਟਰ, ਬਾਬਾ ਨਰਿੰਦਰਪਾਲ ਸਿੰਘ ਮਾਲੂਵਾਲ ਵਾਲੇ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਸੁਰਿੰਦਰ ਸਿੰਘ ਸਿਆਲ, ਗੁਰਜੀਤ ਸਿੰਘ ਪੋਪਲੀ, ਹਰਬੰਸ ਸਿੰਘ ਅਲੱਗ ਆਦਿ ਹਾਜ਼ਰ ਸਨ |