30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਯੂਥ ਅਕਾਲੀ ਦਲ ਵਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ

ਅਜੀਤ ਡੈਸਕ 18-07-2025
ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਤੇ ਦਿਹਾਤੀ ਵਲੋਂ ਅੱਜ ਇੱਥੇ ਕਾਂਗਰਸ ਭਵਨ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਵਲੋਂ ਬੇਅਦਬੀ ਦੇ ਮੁੱਦੇ 'ਤੇ ਕੁੱਝ ਕਾਂਗਰਸੀ ਆਗੂਆਂ ਵਲੋਂ ਕੀਤੀ ਗਈ ਸਿਆਸਤ ਸੰਬੰਧੀ ਕੀਤੇ ਗਏ ਖੁਲਾਸੇ ਦੇ ਰੋਸ ਵਜੋਂ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਅਕਾਲੀ ਆਗੂ ਤੇ ਯੂਥ ਵਰਕਰ ਕਾਂਗਰਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸ ਦਫਤਰ ਦੇ ਅੰਦਰ ਤੱਕ ਚਲੇ ਗਏ | ਇਸ ਤੋਂ ਪਹਿਲਾਂ ਅਕਾਲੀ ਆਗੂਆਂ ਦੀ ਪੁਲਿਸ ਨਾਲ ਉਸ ਸਮੇਂ ਧੱਕਾਮੁੱਕੀ ਵੀ ਹੋਈ, ਜਦੋਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਪਰ ਅਕਾਲੀ ਆਗੂ ਪੁਲਿਸ ਵਲੋਂ ਲਾਈ ਬੈਰੀਕੇਡਿੰਗ ਨੂੰ ਤੋੜ ਕੇ ਕਾਂਗਰਸ ਦਫਤਰ ਦੇ ਗੇਟ ਤੱਕ ਪਹੁੰਚ ਗਏ | ਇਸ ਦੌਰਾਨ ਧਰਨੇ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲੇ ਆਗੂਆਂ ਦੇ ਨਾਂਅ ਜਨਤਕ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਬੇਅਦਬੀ ਦੇ ਨਾਂਅ 'ਤੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਨੇ ਕੇਵਲ ਸਿਆਸਤ ਹੀ ਖੇਡੀ ਹੈ ਤੇ ਕਿਸੇ ਵੀ ਧਿਰ ਨੇ ਕੌਮ ਨੂੰ ਇਨਸਾਫ ਦਿਵਾਉਣ ਦਾ ਯਤਨ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਿਰਦਾਰ ਹਮੇਸ਼ਾ ਸਿੱਖ ਵਿਰੋਧੀ ਰਿਹਾ ਹੈ ਤੇ ਹਾਲ ਹੀ 'ਚ ਪਰਗਟ ਸਿੰਘ ਵਲੋਂ ਕੀਤੇ ਗਏ ਖੁਲਾਸੇ ਨਾਲ ਇਕ ਵਾਰ ਫਿਰ ਇਹ ਸਾਫ ਹੋ ਗਿਆ ਹੈ ਕਿ ਕਾਂਗਰਸੀ ਆਗੂ ਆਪਣੀ ਸਿਆਸਤ ਚਮਕਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ | ਇਸ ਮੌਕੇ ਉਨ੍ਹਾਂ ਪਰਗਟ ਸਿੰਘ ਵਲੋਂ ਕੀਤੇ ਗਏ ਇੰਕਸ਼ਾਫ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਧਾਰੀ ਗਈ ਚੁੱਪ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਸੰਬੰਧੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਅਤੇ ਦਿਹਾਤੀ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਸਮੇਤ ਹੋਰਨਾਂ ਆਗੂਆਂ ਨੇ ਵੀ ਕਾਂਗਰਸ ਖਿਲਾਫ ਜੰਮ ਕੇ ਭੜਾਸ ਕੱਢਦੇ ਹੋਏ ਕਿਹਾ ਕਿ ਸਰਕਾਰ ਨੇ ਹਮੇਸ਼ਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ | ਉਕਤ ਆਗੂਆਂ ਨੇ ਕਿਹਾ ਕਿ ਅਸਲ 'ਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵਾਂ ਨੇ ਬੇਅਦਬੀ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਵੱਡੀ ਪੱਧਰ 'ਤੇ ਸਿਆਸਤ ਕੀਤੀ ਹੈ ਪਰ ਹੁਣ ਸੱਚਾਈ ਸਾਰਿਆਂ ਦੇ ਸਾਹਮਣੇ ਆ ਗਈ ਹੈ | ਇਸ ਮੌਕੇ ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਮਾਮਲੇ 'ਤੇ ਕਾਂਗਰਸੀ ਆਗੂਆਂ ਨੇ ਮੁਆਫੀ ਨਾ ਮੰਗੀ ਤਾਂ ਆਉਣ ਵਾਲੇ ਸਮੇਂ 'ਚ ਸਾਰੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਯੂਥ ਅਕਾਲੀ ਆਗੂ ਤੇਜਿੰਦਰ ਸਿੰਘ ਨਿੱਝਰ, ਅੰਮਿ੍ਤਬੀਰ ਸਿੰਘ, ਗਗਨਦੀਪ ਸਿੰਘ ਗੱਗੀ, ਸੁਖਮਿੰਦਰ ਸਿੰਘ ਰਾਜਪਾਲ ਤੇ ਹੋਰਨਾਂ ਨੇ ਵੀ ਕਾਂਗਰਸ ਦੀ ਆਲੋਚਨਾ ਕੀਤੀ | ਇਸ ਮੌਕੇ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ, ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ, ਨਕੋਦਰ ਹਲਕੇ ਦੇ ਆਗੂ ਐਡਵੋਕੇਟ ਰਾਜ ਕਮਲ ਸਿੰਘ, ਕੁਲਦੀਪ ਸਿੰਘ ਓਬਰਾਏ, ਸਰਦੂਲ ਸਿੰਘ ਬੂਟਾ, ਕੁਲਵੰਤ ਸਿੰਘ ਠੇਠੀ, ਗੁਰਜੀਤ ਸਿੰਘ ਖੁਣ ਖੁਣ, ਸ਼ਮਿੰਦਰ ਸੰਧੂ ਮੀਰਾਂਪੁਰ, ਹਰਨੇਕ ਲੰਬੜਦਾਰ ਮੀਰਾਪੁਰ, ਨੰਦੀ ਚਾਵਲਾ ਕਾਦੀਆਂ, ਲਵ ਸਰਪੰਚ ਕਾਦੀਆਂ, ਗੁਰਦੇਵ ਸਿੰਘ ਮਾਹਲ, ਬਲਵਿੰਦਰ ਸਿੰਘ ਬਿੱਲੀ ਚਾਓ, ਗੁਰਵਿੰਦਰ ਸਿੰਘ ਧਨਾਲ, ਕਰਨ ਕਾਦੀਆਂ, ਮੋਹਨ ਕਾਦੀਆਂ, ਰੌਬਿਨ ਕਨੌਜੀਆ, ਗੁਰਸ਼ਰਨ ਜੀਤ ਮਾਨ ਕਾਦੀਆਂ, ਪਰਮਿੰਦਰ ਸਿੰਘ ਭਿੰਦਾ, ਅਵਤਾਰ ਸਿੰਘ ਤਾਰੀ ਉਧੋਪੁਰ, ਮਲਕੀਤ ਸਿੰਘ ਬਿੱਲੀ ਵੜੈਚ, ਗੁਰਬਚਨ ਸਿੰਘ ਤਲਵੰਡੀ ਮਾਧੋ, ਬਲਵਿੰਦਰ ਸਿੰਘ ਬਿੱਲੀ ਚਹਾਰਮੀ, ਸੁਰਜੀਤ ਸਿੰਘ ਨਿਹਾਲੂਵਾਲ, ਜਸਵਿੰਦਰ ਸਿੰਘ ਪੋਪਲੀ, ਕੁਲਵੰਤ ਸਿੰਘ ਲੋਹੀਆਂ, ਰਜਿੰਦਰ ਸਿੰਘ ਬਿੱਲੀ ਵੜੈਚ ਨਵਾਂ ਕਿਲਾ, ਕੁਲਵੰਤ ਸਿੰਘ ਸਰਕਲ ਪ੍ਰਧਾਨ ਸ਼ਾਹਕੋਟ, ਜਸਵੀਰ ਸਿੰਘ ਲੋਹੀਆਂ, ਗੁਰਨਾਮ ਸਿੰਘ ਖਾਲਸਾ, ਗਿਆਨ ਸਿੰਘ ਜਖੁਪੁਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਰਪੰਚ ਤੇ ਪੰਚ ਦੀ ਉਪ ਚੋਣ ਲਈ 12 ਸਰਪੰਚ ਤੇ 92 ਅਗਲੀ ਖ਼ਬਰ ਸਾਬਕਾ ਡੀ.ਈ.ਓ. ਰਾਜ ਕੁਮਾਰ ਖੋਸਲਾ ਬਣੇ 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।