30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

5178 ਪੇਂਡੂ ਸਹਿਯੋਗੀ ਅਧਿਆਪਕਾਂ ਨੂੰ ਪਰਖ ਸਮੇਂ ਦੀ ਪੂਰੀ ਤਨਖ਼ਾਹ ਅਨੁਸਾਰ ਤੁਰੰਤ ਬਕਾਏ ਜਾਰੀ ਕੀਤੇ ਜਾਣ- ਡੀ.ਟੀ.ਐੱਫ

ਅਜੀਤ ਡੈਸਕ 18-07-2025
ਸ਼ਾਹਕੋਟ, 17 ਜੁਲਾਈ (ਦਲਜੀਤ ਸਿੰਘ ਸਚਦੇਵਾ)- ਸੂਬਾ ਪੱਧਰੀ ਫ਼ੈਸਲੇ ਅਨੁਸਾਰ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਜਲੰਧਰ ਵਲੋਂ 5178 ਪੇਂਡੂ ਸਹਿਯੋਗੀ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ 'ਚ ਹੋ ਰਹੀ ਬੇਲੋੜੀ ਦੇਰੀ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਭੇਜਿਆ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੋਸਨ, ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸੰਧੂ, ਰਾਹੁਲ ਕੁਮਾਰ ਤੇ ਸ਼ਿਵ ਚੰਦ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ ਮਿਤੀ 26 ਫਰਵਰੀ 2025 ਨੂੰ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਫ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਬਿਨਾਂ ਕਿਸੇ ਕਾਰਨ ਬਕਾਏ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਇਸ ਮੌਕੇ ਅਮਰੀਕ ਸਿੰਘ, ਗੁਰਦੀਪ ਸਿੰਘ ਭੋਗਪੁਰ, ਅਰਸ਼ਦੀਪ ਸਿੰਘ, ਇਕਬਾਲ ਸਿੰਘ, ਅਮਰਜੀਤ ਕੌਰ, ਮਨਜੀਤ ਕੌਰ, ਸੁਨੀਤਾ ਦੇਵੀ, ਰਾਜੇਸ਼ ਢੋਲੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਵੀ ਸਿੱਖਿਆ ਵਿਭਾਗ ਵਲੋਂ ਇਸ ਫੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪਰ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਦ ਕਿ ਡੀ.ਟੀ.ਐੱਫ. ਵਲੋਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ ਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿਚ ਇਕ ਕਾਡਰ 'ਤੇ ਇੱਕੋ ਜਿਹਾ ਤਨਖਾਹ ਸਕੇਲ ਲਾਗੂ ਹੋਣ ਦੇ ਤੈਅਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ਸੰਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨ ਜਾਂ ਨਾਨ-ਪਟੀਸ਼ਨਰ ਦਾ ਵਖਰੇਵਾਂ ਕੀਤਿਆਂ ਤੁਰੰਤ ਜਾਰੀ ਕਰਨ ਲਈ ਜਲਦ ਲੋੜੀਂਦਾ ਸਪੱਸ਼ਟੀਕਰਨ ਪੱਤਰ ਜਾਰੀ ਕੀਤਾ ਜਾਵੇ ਤੇ 5178 ਭਰਤੀ ਤਹਿਤ ਹੀ ਨਿਯੁਕਤ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਪਰਖ ਕਾਲ ਦੌਰਾਨ ਤਨਖ਼ਾਹ ਫਿਕਸੇਸ਼ਨ ਨੂੰ ਭਰਤੀ ਦੇ ਨਿਯਮਾਂ ਅਨੁਸਾਰ 4400 ਤਨਖ਼ਾਹ ਗ੍ਰੇਡ ਅਨੁਸਾਰ ਹੀ ਫਿਕਸ ਕਰਨ ਦੇ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਜਾਣ | ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਜਥੇਬੰਦੀ ਸੂਬਾਈ ਫੈਸਲਾ ਕਰਕੇ ਤਿੱਖਾ ਸੰਘਰਸ਼ ਕਰੇਗੀ | ਇਸ ਮੌਕੇ ਹਰਵਿੰਦਰ ਸਿੰਘ ਉੱਪਲ, ਗੁਰਦੇਵ ਸਿੰਘ, ਮੰਗਤ ਰਾਜ, ਅਮਿਤ ਮਹਿਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੁਆਇੰਟ ਫੋਰਮ ਦੇ ਸੱਦੇ 'ਤੇ ਸ਼ਕਤੀ ਸਦਨ ਸਾਹਮਣੇ ਧਰਨਾ ਅਗਲੀ ਖ਼ਬਰ ਸਵੱਛ ਸਰਵੇਖਣ 'ਚ ਜਲੰਧਰ ਦੀ ਦਰਜਾਬੰਦੀ 'ਚ ਹੋਇਆ ਸੁਧਾਰ, 82ਵੇਂ ਸਥਾਨ 'ਤੇ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।