ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦਿਹਾਤੀ ਦੇ ਸਾਬਕਾ ਪ੍ਰਧਾਨ ਹਨੀ ਜੋਸ਼ੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਦਸੂਹਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦਸੂਹਾ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਆਪਣੀਆਂ ਸਰਗਰਮੀਆਂ ਸ਼ੁਰੂ ਕਰਨਗੇ | ਉਨ੍ਹਾਂ ਕਿਹਾ ਕਿ ਆਉਂਦੀਆਂ 2027 ਦੀਆਂ ਚੋਣਾਂ 'ਚ ਲੋਕ ਆਮ ਆਦਮੀ ਪਾਰਟੀ ਨੂੰ ਹਰਾ ਕੇ ਕਾਂਗਰਸ ਦੀ ਸਰਕਾਰ ਬਣਾਉਣਗੇ |