ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸਾਉਣ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਵੇਰੇ ਦੇ ਦੀਵਾਨ 'ਚ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਤੇ ਗਿਆਨੀ ਮਨਜੀਤ ਸਿੰਘ ਨੇ ਮਹੀਨੇ ਦੀ ਵਿਚਾਰ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਰਾਤ ਦੇ ਦੀਵਾਨ 'ਚ ਗਿਆਨੀ ਜਸਪ੍ਰੀਤ ਸਿੰਘ ਨੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਇਤਿਹਾਸ ਸੰਗਤ ਨੂੰ ਸਰਵਣ ਕਰਵਾਇਆ ਤੇ ਭਾਈ ਹਰਜੀਤ ਸਿੰਘ ਜਲੰਧਰ ਕੈਂਟ ਵਾਲਿਆਂ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਬਾਖ਼ੂਬੀ ਨਿਭਾਈ ਗਈ | ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਰਜਿੰਦਰ ਸਿੰਘ ਬੇਦੀ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਗਾਰਡ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਅਮਰਜੀਤ ਸਿੰਘ ਬੰਟੀ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ, ਮਨਮੋਹਨ ਸਿੰਘ ਆਦਿ ਹਾਜ਼ਰ ਸਨ |