29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਢੀਂਡਸਾ ਨੂੰ ਪ੍ਰਧਾਨ ਬਣਾਉਣ ਕਾਰਨ ਵਰਕਰ ਨਿਰਾਸ਼, ਅਸਤੀਫ਼ੇ ਦੇਣ ਦਾ ਕੀਤਾ ਐਲਾਨ <br/>

ਅਜੀਤ ਡੈਸਕ 18-07-2025
ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲੱਗਦੇ ਮੁਹੱਲਾ ਨਿਊ ਵਿਨੈ ਨਗਰ ਵਿਖੇ ਵਾਰਡ ਨੰ. 4, 73 ਤੇ 74 ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਨੇ ਸਾਬਕਾ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ ਸ਼ਹਿਰੀ ਦਾ ਪ੍ਰਧਾਨ ਬਣਾਏ ਜਾਣ 'ਤੇ ਇਤਰਾਜ਼ ਜ਼ਾਹਰ ਕਰਦਿਆਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ | ਪਾਰਟੀ ਹਾਈਕਮਾਂਡ ਨਾਲ ਨਾਰਾਜ਼ਗੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਇਕ ਅਜਿਹੇ ਆਦਮੀ ਨੂੰ ਜ਼ਿੰਮੇਵਾਰੀ ਸੌਂਪੀ ਹੈ ਜਿਸ ਨੇ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਤੇ ਪ੍ਰਪੰਰਾਵਾਂ 'ਤੇ ਕੰਮ ਨਹੀਂ ਕੀਤਾ ਉਲਟਾ ਹਰ ਚੋਣ ਪਿਛਲੇ ਪੰਦਰਾਂ ਸਾਲਾਂ ਤੋਂ ਅਜ਼ਾਦ ਲੜ ਕੇ ਪਾਰਟੀ ਦਾ ਨੁਕਸਾਨ ਕੀਤਾ ਹੈ ਜਿਸ ਦੀਆਂ ਨੀਤੀਆਂ ਪਾਰਟੀ ਮਾਰੂ ਹਨ, ਜੋ ਆਪਣੇ ਸਾਥੀਆਂ ਨੂੰ ਦੂਸਰੀਆਂ ਪਾਰਟੀਆਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਦੀ ਪ੍ਰੇਰਣਾ ਦਿੰਦਾ ਰਿਹਾ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਹਮੇਸ਼ਾ ਪੰਥ ਦੀ ਪਾਰਟੀ ਨਾਲ 40 ਸਾਲਾਂ ਤੋਂ ਚੱਟਾਨ ਵਾਂਗ ਖੜ੍ਹੇ ਹਨ, ਪਰ ਪਾਰਟੀ ਨੇ ਇਸ ਫੈਸਲੇ ਨਾਲ ਅਕਾਲੀ ਟਕਸਾਲੀ ਮਿਹਨਤੀ ਵਰਕਰਾਂ ਨੂੰ ਵੱਡੀ ਠੇਸ ਤੇ ਨੁਕਸਾਨ ਹੋਇਆ ਹੈ, ਜਿਸ ਕਾਰਨ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਫੈਸਲਾ ਕੀਤਾ ਸੀ | ਅੱਜ ਸਾਥੀਆਂ ਨੇ ਉਨ੍ਹਾਂ ਪੂਰਨਿਆਂ 'ਤੇ ਚੱਲਦਿਆਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਤੇ ਪਾਰਟੀ ਦੇ ਪ੍ਰਧਾਨ ਨੂੰ ਢੀਂਡਸਾ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ | ਇਸ ਮੌਕੇ ਜਗਜੀਤ ਸਿੰਘ ਖ਼ਾਲਸਾ, ਮਹਿੰਦਰ ਸਿੰਘ ਜੰਬਾ, ਸੁਰਿੰਦਰ ਸਿੰਘ ਰਾਜਾ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ ਜੈਸਵਾਲ, ਸਰਕਲ ਪ੍ਰਧਾਨ ਯੂਥ ਅਕਾਲੀ ਦਲ ਲਾਲ ਚੰਦ, ਸਰਕਲ ਪ੍ਰਧਾਨ ਐਮੀ ਵਿੱਕੀ ਦਲਜੀਤ ਸਿੰਘ ਜ਼ਿਲ੍ਹਾ ਡੈਲੀਗੇਟ, ਫੁੰਮਣ ਸਿੰਘ ਜ਼ਿਲ੍ਹਾ ਡੈਲੀਗੇਟ, ਮਹਿੰਦਰ ਸਿੰਘ ਲੰਮਾ ਪਿੰਡ, ਬਹਾਦਰ ਸਿੰਘ, ਪ੍ਰਦੀਪ ਸਿੰਘ ਸੰਤੋਖਪੁਰਾ, ਰਵਿੰਦਰ ਸਿੰਘ ਬੱਬੂ ਹੈਰੀ, ਠੇਕੇਦਾਰ ਓਮ ਪ੍ਰਕਾਸ਼, ਬਲਵੀਰ ਸਿੰਘ ਬਸਰਾ, ਰਣਬੀਰ ਸਿੰਘ ਬੱਲ, ਕੁਲਦੀਪ ਸਿੰਘ ਸੋਨੂ, ਗੁਰਸ਼ਰਨ ਸਿੰਘ ਲੱਕੀ ਮੱਕੜ, ਕਮਲਜੀਤ ਸਿੰਘ, ਜਸਵੀਰ ਸਿੰਘ ਬੱਬੂ ਤੇ ਜਿੰਦਰ ਸਿੰਘ ਰਿੱਕਾ ਕੋਟ ਕਿਸ਼ਨ ਚੰਦ, ਜਸਵਿੰਦਰ ਸਿੰਘ ਪੱਪਾ, ਬਲਵਿੰਦਰ ਸਿੰਘ, ਪਲਵਿੰਦਰ ਸਿੰਘ ਬੱਬਲ, ਕੁਲਦੀਪ ਸਿੰਘ ਬਲਦੇਵ ਨਗਰ, ਬਲਵੰਤ ਸਿੰਘ ਗਾਂਧਧ ਨਗਰ ਤੇ ਉਂਕਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਵ ਸਹਿਯੋਗ ਸਕੂਲ 'ਚ 'ਵੇਸਟ ਮੈਨੇਜਮੈਂਟ' 'ਤੇ ਪ੍ਰਭਾਵਸ਼ਾਲੀ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਜਥੇਦਾਰ ਵਡਾਲਾ ਨੂੰ ਸੌਂਪੀਆਂ 'ਕਾਪੀਆਂ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।