29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅਕਾਲੀ ਆਗੂਆਂ ਵਲੋਂ ਕਾਂਗਰਸ ਭਵਨ 'ਚ ਦਾਖ਼ਲ ਹੋਣਾ ਨਿੰਦਣਯੋਗ- ਅਸ਼ਵਨ ਭੱਲਾ

ਅਜੀਤ ਡੈਸਕ 18-07-2025
ਜਲੰਧਰ, 17 ਜੁਲਾਈ (ਜਸਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨ ਭੱਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਕਾਂਗਰਸ ਭਵਨ 'ਚ ਦਾਖਲ ਹੋਣ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਲੋਕਤੰਤਰ ਅੰਦਰ ਧਰਨਾ ਪ੍ਰਦਰਸ਼ਨ ਕਰਨ ਦਾ ਸਾਰਿਆਂ ਨੂੰ ਅਧਿਕਾਰ ਹੈ ਪਰ ਇਸ ਤਰ੍ਹਾਂ ਕਾਂਗਰਸ ਪਾਰਟੀ ਦੇ ਦਫਤਰ ਅੰਦਰ ਧੱਕੇ ਨਾਲ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਆਗੂਆਂ ਨੇ ਕਾਂਗਰਸ ਭਵਨ ਦੇ ਅੰਦਰ ਦਾਖਲ ਹੋਣਾ ਸੀ ਤਾਂ ਉਨ੍ਹਾਂ ਨੂੰ ਦੱਸ ਕੇ ਆਉਣਾ ਚਾਹੀਦਾ ਸੀ ਤੇ ਫਿਰ ਕਾਂਗਰਸੀ ਆਗੂ ਵੀ ਉਨ੍ਹਾਂ ਨੂੰ ਜਵਾਬ ਦਿੰਦੇ ਪਰ ਉਹ ਬਿਨਾਂ ਦੱਸੇ ਦਾਖਲ ਹੋਏ | ਉਨ੍ਹਾਂ ਅਕਾਲੀ ਆਗੂਆਂ ਨੂੰ ਜਾਬਤੇ 'ਚ ਰਹਿ ਕੇ ਪ੍ਰਦਰਸ਼ਨ ਕਰਨ ਦੀ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਅੱਗੇ ਤੋਂ ਅਜਿਹੀ ਕੋਈ ਹਰਕਤ ਕੀਤੀ ਗਈ ਤਾਂ ਕਾਂਗਰਸੀ ਆਗੂ ਇਸ ਦਾ ਸਖਤ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਮਾਮਲੇ ਦਾ ਨੋਟਿਸ ਲੈ ਕੇ ਅਕਾਲੀ ਆਗੂਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ 'ਚ ਪੁਲਿਸ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ 'ਚ 'ਵੇਸਟ ਮੈਨੇਜਮੈਂਟ' 'ਤੇ ਪ੍ਰਭਾਵਸ਼ਾਲੀ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।