29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਇੰਨੋਸੈਂਟ ਹਾਰਟਸ 'ਚ ਪੁਲਿਸ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 18-07-2025
ਜਲੰਧਰ, 17 ਜੁਲਾਈ (ਪਵਨ ਖਰਬੰਦਾ)- ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਚਲਾਈ ਜਾ ਰਹੀ 'ਦਿਸ਼ਾ-ਐਨ ਇਨੀਸ਼ੀਏਟਿਵ' ਮੁਹਿੰਮ ਤਹਿਤ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਨਸ਼ਿਆਂ ਦੀ ਰੋਕਥਾਮ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਮੌਕੇ ਗਗਨਦੀਪ ਸਿੰਘ ਘੁੰਮਣ (ਪੀ.ਪੀ.ਐਸ.), ਇੰਸਪੈਕਟਰ ਅਜਾਇਬ ਸਿੰਘ (ਐਸ.ਐਚ.ਓ. ਮਾਡਲ ਟਾਊਨ) ਤੇ ਸਬ-ਇੰਸਪੈਕਟਰ ਸ੍ਰੀਮਤੀ ਟਵਿੰਕਲ ਹਾਜ਼ਰ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਦੇ ਹਾਨੀਕਾਰਕ ਤੇ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਸ: ਘੁੰਮਣ ਨੇ ਦੱਸਿਆ ਕਿ ਨਸ਼ਿਆਂ ਦੀ ਲਤ ਅਕਸਰ ਛੋਟੀਆਂ ਗਤੀਵਿਧੀਆਂ ਨਾਲ ਸ਼ੁਰੂ ਹੁੰਦੀ ਹੈ, ਜੋ ਬਾਅਦ ਵਿੱਚ ਜਾਨਲੇਵਾ ਆਦਤਾਂ 'ਚ ਬਦਲ ਜਾਂਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਵਿਭਾਗ ਨੌਜਵਾਨਾਂ ਦੀ ਸੁਰੱਖਿਆ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਤਿਆਰ ਤੇ ਵਚਨਬੱਧ ਹੈ | ਅੰਤ 'ਚ ਸਕੂਲ ਪਿ੍ੰਸੀਪਲ ਸ੍ਰੀ ਰਾਜੀਵ ਪਾਲੀਵਾਲ, ਡਿਪਟੀ ਡਾਇਰੈਕਟਰ ਕਲਚਰਲ ਅਫੈਅਰਸ ਸ੍ਰੀਮਤੀ ਸ਼ਰਮੀਲਾ ਨਾਕਰਾ ਤੇ ਵਾਈਸ ਪਿੰ੍ਰਸੀਪਲ ਸ੍ਰੀਮਾਨ ਅਮਿਤ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਦਾ ਧੰਨਵਾਦ ਕਰਦੇ ਹੋਏ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਕੈਦ ਅਗਲੀ ਖ਼ਬਰ ਅਕਾਲੀ ਆਗੂਆਂ ਵਲੋਂ ਕਾਂਗਰਸ ਭਵਨ 'ਚ ਦਾਖ਼ਲ ਹੋਣਾ ਨਿੰਦਣਯੋਗ- ਅਸ਼ਵਨ ਭੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।