29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਪਰਿਵਾਰ ਨਾਲ ਕੇ.ਡੀ. ਭੰਡਾਰੀ ਤੇ ਭਾਜਪਾ ਦੀ ਲੀਡਰਸ਼ਿਪ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 18-07-2025
ਕਿਸ਼ਨਗੜ੍ਹ, 17 ਜੁਲਾਈ (ਹੁਸਨ ਲਾਲ)- ਅੰਤਰਰਾਸ਼ਟਰੀ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਗ੍ਰਹਿ ਵਿਖੇ ਜਿੱਥੇ ਉਨ੍ਹਾਂ ਨੂੰ ਚਾਹੁਣ ਵਾਲੇ ਰੋਜ਼ਾਨਾ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ ਉੱਥੇ ਹੀ ਅੱਜ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਰਾਜੀਵ ਪਾਂਜਾ ਅਲਾਵਲਪੁਰ, ਵਿਜੇ ਕੁਮਾਰ ਰਾਣਾ ਆਦਿ ਆਗੂ ਉਨ੍ਹਾਂ ਦੇ ਗ੍ਰਹਿ ਬਿਆਸ ਪਿੰਡ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਮੌਕੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਭਾਜਪਾ ਆਗੂ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਸਰਦਾਰ ਫੌਜਾ ਸਿੰਘ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਦਾਇਕ ਸਰੋਤ ਸਨ, ਉਨ੍ਹਾਂ ਦਾ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਤੇ ਪੂਰੀ ਦੁਨੀਆ ਲਈ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਹਰਸੁਲਿੰਦਰ ਸਿੰਘ ਢਿੱਲੋਂ ਪ੍ਰਧਾਨ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ, ਨੰਬਰਦਾਰ ਰਣਜੀਤ ਸਿੰਘ, ਸਰਦਾਰ ਚੈਂਚਲ ਸਿੰਘ, ਅਜੀਤ ਸਿੰਘ, ਇਕਬਾਲ ਸਿੰਘ ਖਾਲਸਾ, ਕੁਲਵਿੰਦਰ ਸਿੰਘ ਖਾਲਸਾ, ਗੁਰਪ੍ਰੀਤ ਗੋਪੀ ਪੰਚ ਰਮੇਸ਼ ਬਿਆਸ ਪਿੰਡ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪਵਨ ਟੀਨੂੰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ 'ਤੇ ਮਨਾਇਆ ਕਾਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।