ਆਦਮਪੁਰ, 17 ਜੁਲਾਈ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਆਦਮਪੁਰ ਪਿੰਡ ਕਿਸ਼ਨਪੁਰ, ਦੋਲੀਕੇ ਦੂਹੜੇ, ਕਾਲਾ ਬੱਕਰਾ ਵਿਖੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਪਵਨ ਟੀਨੂੰ ਨੇ ਇਲਾਕੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਕੋਈ ਵਿਅਕਤੀ ਪਿੰਡ ਵਿੱਚ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤਾਂ ਇਸ ਦੀ ਇਤਲਾਹ ਪੰਜਾਬ ਪੁਲਿਸ ਜਾਂ ਫਿਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰਾਂ ਦਿੱਤੀ ਜਾਵੇ ਉਸ ਦਾ ਨਾਂਅ ਪਤਾ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਦਲਜੀਤ ਮਿਨਹਾਸ ਕੁਆਡੀਨੇਟਰ ਨਸ਼ਾ ਮੁਕਤੀ ਮੋਰਚਾ, ਸਰਪੰਚ ਜਸਪ੍ਰੀਤ ਸਿੰਘ ਲੁਟੇਰਾ ਖੁਰਦ, ਹਰਦੀਪ ਮਿਨਹਾਸ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ, ਤਰਲੋਚਨ ਸਿੰਘ ਸਰਪੰਚ, ਸਰਪੰਚ ਸਤਿੰਦਰ ਕੌਰ ਭਾਟੀਆ, ਗੁਰਮੇਲ ਸਿੰਘ ਸਾਬਕਾ ਸਰਪੰਚ, ਸੁੱਚਾ ਸਿੰਘ, ਇੰਦਰਜੀਤ ਸਿੰਘ, ਅਵਤਾਰ ਸਿੰਘ, ਮਾਸਟਰ ਸੁਰਿੰਦਰ ਸਿੰਘ, ਅਜੀਤ ਸਿੰਘ ਹੈਲਥ ਇੰਸਪੈਕਟਰ ਕਾਲਾ ਬੱਕਰਾ, ਲਖਬੀਰ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਸੁਖਪਾਲ ਸਿੰਘ, ਸੁਖਦੇਵ ਸਿੰਘ ਸਰਪੰਚ, ਨਿਰਮਲ ਸਿੰਘ, ਸੁਖਜੀਤ ਸਿੰਘ ਲਵਲੀ, ਜੋਧ ਸਿੰਘ, ਮਨੀ ਲੰਬੜਦਾਰ, ਸੁਰਿੰਦਰ ਪਾਲ ਸੋਨੀਆ, ਸੋਹਣ ਲਾਲ, ਗੁਰਮੁੱਖ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਹੋਏ |