25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਰਕਾਰ ਵਲੋਂ ਬੇਅਦਬੀ ਬਿੱਲ 'ਚ ਦਲਿਤ ਸਮਾਜ ਨੂੰ ਅਣਦੇਖਿਆ ਕਰਨਾ ਨਿੰਦਣਯੋਗ-ਸੋਮ ਪ੍ਰਕਾਸ਼

ਅਜੀਤ ਡੈਸਕ 19-07-2025
ਜਲੰਧਰ, 18 ਜੁਲਾਈ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਧਾਰਮਿਕ ਸਥਾਨਾਂ ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਿੱਲ 'ਚ ਪੰਜਾਬ ਸਰਕਾਰ ਵੱਲੋਂ ਰਵਿਦਾਸੀਆ ਭਾਈਚਾਰੇ ਤੇ ਵਾਲਮੀਕੀ ਭਾਈਚਾਰੇ ਨੂੰ ਅਣਦੇਖਿਆ ਕਰਨ ਦੇ ਮਾਮਲੇ 'ਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਵਿੱਤਰ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਐਕਟ 2025 ਵਿਚ ਗੁਰੂ ਰਵਿਦਾਸ ਦੀ ਮੂਰਤੀ ਤੇ ਪਵਿੱਤਰ ਗ੍ਰੰਥ ਅੰਮਿ੍ਤਬਾਣੀ, ਭਗਵਾਨ ਵਾਲਮੀਕਿ ਦੀ ਮੂਰਤੀ, ਸੰਤ ਕਬੀਰ ਦੀ ਮੂਰਤੀ, ਸੰਤ ਨਾਭਾ ਦਾਸ ਦੀ ਮੂਰਤੀ ਦੀ ਬੇਅਦਬੀ ਲਈ ਸਜ਼ਾ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਿਸ ਕਰਕੇ ਉਕਤ ਸਮਾਜ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ 'ਆਪ' ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਰਕਾਰ ਵਿਚ ਉਕਤ ਸਮਾਜ ਨਾਲ ਸਬੰਧਿਤ ਵਿਧਾਇਕ ਤੇ ਮੰਤਰੀ ਹਨ ਤੇ ਉਨ੍ਹਾਂ ਨੇ ਵੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਪ੍ਰਗਟ ਕੀਤੀ ਹੈ | ਸ੍ਰੀ ਸੋਮ ਪ੍ਰਕਾਸ਼ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ 'ਆਪ' ਸਰਕਾਰ ਇਸ ਬਿੱਲ ਵਿਚ ਦਲਿਤਾਂ ਦੀਆਂ ਭਾਵਨਾਵਾਂ ਅਨੁਸਾਰ ਸਜ਼ਾਵਾਂ ਦਾ ਪ੍ਰਬੰਧ ਨਹੀਂ ਕਰਦੀ ਹੈ ਤਾਂ ਭਾਜਪਾ ਸੜਕਾਂ 'ਤੇ ਉਤਰ ਕੇ ਰੋਸ ਵਜੋਂ ਵਿਰੋਧ ਪ੍ਰਦਰਸ਼ਨ ਕਰੇਗੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਸਾਬਕਾ ਸੀ.ਪੀ.ਐਸ. ਅਵਿਨਾਸ਼ ਚੰਦਰ, ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਤਰੁਨ ਕੁਮਾਰ, ਰਮਨ ਪੱਬੀ, ਜਾਰਜ ਸਾਗਰ, ਅੱਜ ਸ਼ਾਰਦਾ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਕਾਰੀਆਂ ਵਲੋਂ ਗੋਦ ਲਈਆਂ ਸੜਕਾਂ ਦਾ ਨਿਰੀਖਣ ਅਗਲੀ ਖ਼ਬਰ ਚੋਰੀ ਦੇ ਤਿੰਨ ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।