ਜਲੰਧਰ, 18 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਪਾਤਸ਼ਾਹੀ ਅੱਠਵੀਂ ਕਿ੍ਸ਼ਨਾ ਨਗਰ ਨੇੜੇ ਐਮ.ਜੀ.ਐਨ. ਸਕੂਲ ਵਿਖੇ ਚੱਲ ਰਹੇ ਸਾਲਾਨਾ ਸਮਾਗਮਾਂ ਦੀ ਲੜੀ ਤਹਿਤ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 13 ਜੁਲਾਈ ਤੋਂ ਰੋਜ਼ਾਨਾ ਸ਼ਾਮ ਨੂੰ 7 ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਸਨ | ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਰਬ ਸਾਂਝੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਭਾਈ ਜਸਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਡਾ. ਜਸਵੰਤ ਸਿੰਘ, ਜਨਰਲ ਸਕੱਤਰ ਦਰਸ਼ਨ ਸਿੰਘ, ਸਕੱਤਰ ਸੰਤੋਖ ਸਿੰਘ, ਬੱਬੂ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਖ਼ਜ਼ਾਨ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਧਰਮ ਸਿੰਘ, ਸੇਵਾ ਸਿੰਘ, ਅਮਰਪ੍ਰੀਤ ਸਿੰਘ ਸੰਧੂ, ਦਰਸ਼ਨ ਸਿੰਘ ਛਾਬੜਾ, ਸੁਰਿੰਦਰ ਸਿੰਘ, ਬੀਬੀ ਸੁਰਜੀਤ ਕੌਰ, ਬੇਅੰਤ ਕੌਰ, ਲਵਲੀਨ ਕੌਰ, ਵਰਿੰਦਰ ਕੌਰ, ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |