25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੀ.ਐੱਚ.ਸੀ. ਬੜਾ ਪਿੰਡ 'ਚ ਡਰਾਈ ਡੇ ਫਰਾਈ ਡੇ ਮਨਾਇਆ

ਅਜੀਤ ਡੈਸਕ 19-07-2025
ਗੁਰਾਇਆ, 18 ਜੁਲਾਈ (ਬਲਵਿੰਦਰ ਸਿੰਘ)- ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਡਰਾਈ ਡੇ ਫਰਾਈ ਡੇ ਅਭਿਆਨ ਤਹਿਤ ਬੜਾ ਪਿੰਡ ਬਲਾਕ ਅਧੀਨ ਪਿੰਡਾਂ ਵਿਚ ਮੱਛਰਾਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੀ ਅਗਵਾਈ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮੀਤਾ ਲੂਨਾ ਨੇ ਕੀਤੀ | ਉਨ੍ਹਾਂ ਨੇ ਦੱਸਿਆ ਕਿ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਹਫ਼ਤੇ ਵਿਚ ਇੱਕ ਵਾਰੀ ਸੁੱਕਾ ਕਰਨਾ ਬਹੁਤ ਜ਼ਰੂਰੀ ਹੈ | ਲੋਕਾਂ ਨੂੰ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਘਰਾਂ ਤੇ ਆਲੇ ਦੁਆਲੇ ਸਫ਼ਾਈ ਬਹੁਤ ਜ਼ਰੂਰੀ ਹੈ | ਇਸ ਗਤੀਵਿਧੀ ਵਿਚ ਮੈਡੀਕਲ ਅਫ਼ਸਰ ਡੈਂਟਲ ਡਾ: ਅਵਿਨਾਸ਼ ਮੰਗੌਤਰਾ, ਹੈਲਥ ਸੁਪਰਵਾਈਜ਼ਰ ਸਤਨਾਮ, ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ, ਏਨਮ ਸੁਨੀਤਾ ਤੇ ਹੋਰ ਸਟਾਫ਼ ਮੈਂਬਰਾਂ ਨੇ ਭਾਗ ਲਿਆ |
ਪਿਛਲੀ ਖ਼ਬਰ ਪਧਿਆਣਾ ਨਿਵਾਸੀ ਭੈਣ-ਭਰਾ ਨੇ ਲਾਏ ਪਿੰਡ ਦੇ ਹੀ ਵਿਅਕਤੀਆਂ 'ਤੇ ਹਮਲਾ ਕਰਨ ਦੇ ਦੋਸ਼ ਅਗਲੀ ਖ਼ਬਰ ਹਾਈਵੋਲਟੇਜ ਤਾਰਾਂ ਹਟਾਉਣ ਲਈ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।