26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 19-07-2025
ਜਲੰਧਰ, 18 ਜੁਲਾਈ (ਪਵਨ ਖਰਬੰਦਾ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ | ਵਿਦਿਆਰਥੀਆਂ ਨੇ ਸੁਰੀਲੇ ਸ਼ਬਦ ਗਾਇਨ ਕੀਤੇ | ਅਧਿਆਪਕਾਂ ਨੇ ਬਾਣੀ ਦਾ ਪਾਠ ਕੀਤਾ | ਪ੍ਰੋਗਰਾਮ ਦੇ ਅੰਤ 'ਚ ਕੜਾਹ ਪ੍ਰਸ਼ਾਦ ਸਤਿਕਾਰ ਸਹਿਤ ਭੇਟ ਕੀਤਾ ਗਿਆ ਤੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ 'ਚ ਵੰਡਿਆ ਗਿਆ | ਇਸ ਤੋਂ ਬਾਅਦ ਸਟਾਫ ਤੇ ਪਿ੍ੰਸੀਪਲ ਵੱਲੋਂ ਸਮੂਹਿਕ ਅਰਦਾਸ ਕੀਤੀ ਗਈ ਤੇ ਸਕੂਲ ਦੀ ਨਿਰੰਤਰ ਖੁਸ਼ਹਾਲੀ ਤੇ ਸਫਲਤਾ ਲਈ ਕਾਮਨਾ ਕੀਤੀ ਗਈ | ਗਰੁੱਪ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਪਾਠ ਕੀਤਾ ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਾਰਗਦਰਸ਼ਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜਲੰਧਰ ਵਿਚ ਸਭ ਤੋਂ ਪੁਰਾਣਾ ਹੈ ਜਸਵੰਤ ਪੇਟ ਦੇ ਰੋਗਾਂ ਦਾ ਹਸਪਤਾਲ <br/> ਅਗਲੀ ਖ਼ਬਰ ਐਲ. ਪੀ. ਯੂ. ਵਿਖੇ 'ਕੈਪਜੇਮਿਨੀ ਕੋਡ ਐਕਸਪੀਰੀਅੰਸ ਲੈਬ' ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।