22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਚਿੱਤਰ ਸਿੰਘ ਕੋਹਾੜ ਨੂੰ ਦਿਹਾਤੀ ਦਾ ਪ੍ਰਧਾਨ ਲਗਾਉਣਾ ਸ਼ਲਾਘਾਯੋਗ- ਪ੍ਰਧਾਨ ਮਨੋਹਰ ਸਿੰਘ

ਅਜੀਤ ਡੈਸਕ 20-07-2025
ਆਦਮਪੁਰ, 19 ਜੁਲਾਈ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਕੀਤੀਆਂ ਗਈਆਂ ਨਿਯੁਕਤੀਆਂ ਦੇ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਨੋਹਰ ਸਿੰਘ ਪ੍ਰਧਾਨ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਨੇ ਕਿਹਾ ਕਿ ਬਚਿੱਤਰ ਸਿੰਘ ਕੋਹਾੜ ਨੂੰ ਦਿਹਾਤੀ ਦਾ ਪ੍ਰਧਾਨ ਲਾਉਣ 'ਤੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ | ਬਚਿੱਤਰ ਸਿੰਘ ਦੇ ਪ੍ਰਧਾਨ ਲੱਗਣ ਦੇ ਨਾਲ ਜਲੰਧਰ ਸ਼ਹਿਰੀ ਤੇ ਜਲੰਧਰ ਦਿਹਾਤੀ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਤੇ ਇਹ ਸ਼ਲਾਘਾਯੋਗ ਕਾਰਜ ਹੈ | ਵਰਕਰਾਂ ਨੇ ਵੀ ਮੰਨ ਬਣਾ ਲਿਆ ਹੈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ | ਇਸ ਮੌਕੇ ਪ੍ਰਧਾਨ ਮਨੋਹਰ ਸਿੰਘ, ਡਾਕਟਰ ਰਣਧੀਰ ਸਿੰਘ ਰੰਧਾਵਾ, ਦਲਜੀਤ ਸਿੰਘ ਭੱਟੀ ਸਮੇਤ ਪਾਰਟੀ ਵਰਕਰ ਹਾਜ਼ਰ ਹੋਏ |
ਪਿਛਲੀ ਖ਼ਬਰ ਸ਼ਾਹਕੋਟ ਹਲਕੇ 'ਚ 2 ਮਹੀਨੇ ਲਈ ਚੱਲਣਗੇ ਵਿਸ਼ੇਸ਼ ਸਹਾਇਤਾ ਕੈਂਪ-ਚੰਦੀ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਸ਼ਾ ਮੁਕਤ ਸਮਾਜ ਦੀ ਸਿਰਜਣਾ 'ਚ ਅਹਿਮ ਯੋਗਦਾਨ ਪਾਵੇਗੀ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।