22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਯੋਗਦਾਨ ਪਾਉਣ- ਪਿੰਦਰ ਪੰਡੋਰੀ <br/>

ਅਜੀਤ ਡੈਸਕ 20-07-2025
ਸ਼ਾਹਕੋਟ, 19 ਜੁਲਾਈ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਮਾਣਕਪੁਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਸਰਪੰਚ ਅਮਨਦੀਪ ਸਿੰਘ ਸਹੋਤਾ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿਚ ਪਿੰਡ ਮਾਣਕਪੁਰ ਤੋਂ ਇਲਾਵਾ ਨਵਾਂ ਪਿੰਡ ਅਕਾਲੀਆਂ ਤੇ ਪਿੰਡ ਕੋਹਾੜ ਕਲਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਇਨ੍ਹਾਂ ਨਾਲ ਕੁਲਦੀਪ ਸਿੰਘ ਕੋਹਾੜ ਸਰਪੰਚ ਕੋਹਾੜ ਕਲਾਂ, ਸੁਖਜਿੰਦਰ ਸਿੰਘ ਲਾਲੀ ਸਰਪੰਚ ਨਵਾਂ ਪਿੰਡ ਅਕਾਲੀਆਂ ਤੇ ਲਖਵੀਰ ਸਿੰਘ ਸਰਪੰਚ ਪੂਨੀਆਂ ਵੀ ਮੌਜੂਦ ਸਨ | ਹਲਕਾ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਇਸ ਤੋਂ ਇਲਾਵਾ ਕੁਲਦੀਪ ਸਿੰਘ ਕੋਹਾੜ ਸਰਪੰਚ ਤੇ ਜਥੇ: ਲਸ਼ਕਰ ਸਿੰਘ ਨੇ 'ਆਪ' ਸਰਕਾਰ ਵਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਬਜੀਤ ਸਿੰਘ, ਦਵਿੰਦਰ ਕੁਮਾਰ, ਵਰਿੰਦਰ ਕੌਰ, ਰਵਿੰਦਰ ਕੌਰ, ਪ੍ਰਕਾਸ਼ ਕੌਰ, ਤਰਸੇਮ ਸਿੰਘ, ਕਰਮ ਸਿੰਘ, ਨਛੱਤਰ ਸਿੰਘ, ਕੁਲਸ਼ਨ ਸਿੰਘ, ਹਰਦੀਪ ਕੌਰ (ਸਾਰੇ ਪੰਚ), ਅਮਨਿੰਦਰ ਸਿੰਘ ਪੰਚਾਇਤ ਸੈਕਟਰੀ, ਸਬ-ਇੰਸ: ਸੁਖਵਿੰਦਰ ਸਿੰਘ, ਡਾ: ਧੀਰਜ ਕੁਮਾਰ, ਅਮਰੀਕ ਸਿੰਘ ਨੰਬਰਦਾਰ, ਮੇਜਰ ਸਿੰਘ ਉੱਪਲ, ਬਲਰਾਜ ਸਿੰਘ ਨੰਬਰਦਾਰ, ਲਖਵਿੰਦਰ ਸਿੰਘ ਉੱਪਲ, ਸੁਰਜੀਤ ਸਿੰਘ, ਬਲਕਾਰ ਸਿੰਘ ਉੱਪਲ, ਬਲਵੀਰ ਸਿੰਘ, ਜਤਿੰਦਰ ਗਿੱਲ, ਭਜਨ ਸਿੰਘ ਸਾਬਕਾ ਪੰਚ, ਭਜਨ ਸਿੰਘ ਉੱਪਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਵ-ਨਿਯੁਕਤ ਬੀ.ਪੀ.ਈ.ਓ. ਨਿਰਮਲ ਸਿੰਘ ਗਿੱਦੜਪਿੰਡੀ ਨੂੰ ਕਲਸਟਰ ਲੋਹੀਆਂ ਦੇ ਸਮੂਹ ਅਧਿਆਪਕਾਂ ਵਲੋਂ ਸ਼ਾਨਦਾਰ ਵਿਦਾਇਗੀ... ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ 'ਚ 'ਹੈੱਡ ਬੁਆਏ, ਹੈੱਡ ਗਰਲ ਤੇ ਅਨੁਸ਼ਾਸਨੀ ਕਮੇਟੀ' ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।