ਆਦਮਪੁਰ, 19 ਜੁਲਾਈ (ਹਰਪ੍ਰੀਤ ਸਿੰਘ )- ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਆਦਮਪੁਰ ਇਲਾਕੇ ਦੇ ਸੀਨੀਅਰ ਅਹੁਦੇਦਾਰ ਹਾਜ਼ਰ ਹੋਏ¢ ਮੀਟਿੰਗ ਦੌਰਾਨ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਜਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪਾਰਟੀ ਦਾ ਇੰਚਾਰਜ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵੋਟਰਾਂ ਵੱਲੋਂ ਕਾਂਗਰਸ ਤੇ ਆਪ ਨੂੰ ਨਕਾਰਦਿਆਂ ਹੁਣ ਦੁਆਰਾ ਅਕਾਲੀ ਦਲ ਦਾ ਪੱਲਾ ਫੜਨ ਦਾ ਮਨ ਬਣਾ ਲਿਆ ਗਿਆ ਹੈ ਤੇ ਪਾਰਟੀ ਤੋਂ ਨਾਰਾਜ਼ ਹੋਏ ਵੋਟਰਾਂ ਨੂੰ ਪਿੰਡ-ਪਿੰਡ ਜਾ ਮਨਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਜਿਸ ਨਾਲ ਹੈ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ | ਸਮੂਹ ਅਕਾਲੀ ਅਹੁਦੇਦਾਰਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਗਈ ਕਿ ਆਦਮਪੁਰ ਹਲਕੇ ਵਿੱਚ ਜਲਦੀ ਤੋਂ ਜਲਦੀ ਹਲਕਾ ਇੰਚਾਰਜ ਲਗਾਇਆ ਜਾਵੇ | ਮੀਟਿੰਗ ਦੌਰਾਨ ਗੁਰਦਿਆਲ ਸਿੰਘ ਨਿੱਜਰ, ਧਰਮਪਾਲ ਲੇਸੜੀਵਾਲ, ਬਲਜੀਤ ਸਿੰਘ ਨਿੱਜਰ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਟੋਨੀ, ਦਲਜੀਤ ਸਿੰਘ ਭੱਟੀ, ਦਲਵੀਰ ਸਿੰਘ ਖੋਜਕੀਪੁਰ, ਅੰਮਿ੍ਤਪਾਲ ਸਿੰਘ ਰੰਧਾਵਾ, ਕੁਲਦੀਪ ਸਿੰਘ ਖੁਰਦਪੁਰ, ਤੀਰਥ ਰਾਮ ਪੰਡੋਰੀ ਨਿੱਜਰਾਂ ਸੀਨੀਅਰ ਆਗੂ ਹਾਜ਼ਰ ਹੋਏ |