22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੋਸਟਰ ਮੇਕਿੰਗ ਤੇ ਲੇਖ ਰਚਨਾ ਮੁਕਾਬਲੇ ਕਰਵਾਏ

ਅਜੀਤ ਡੈਸਕ 20-07-2025
ਕਰਤਾਰਪੁਰ, 19 ਜੁਲਾਈ (ਭਜਨ ਸਿੰਘ) - ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ ਦੁਆਰਾ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਮੁਹਿੰਮ ਤਹਿਤ ਪੋਸਟਰ ਮੇਕਿੰਗ ਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਲੀਨ ਕੌਰ, ਜਸਪ੍ਰੀਤ ਕੌਰ ਤੇ ਨਵਜੋਤ ਕੌਰ ਨੇ ਅਤੇ ਲੇਖ ਰਚਨਾ ਮੁਕਾਬਲੇ ਵਿੱਚ ਹਰਮਨ, ਦਿਕਸ਼ਾ ਤੇ ਹਰਲੀਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉਪਲ ਨੇ ਵਿਦਿਆਰਥੀਆਂ ਨੂੰ ਆਪਣਾ ਸੰਦੇਸ਼ ਦਿੰਦੇ ਹੋਏ ਆਖਿਆ ਕਿ ਸਾਨੂੰ ਸਭ ਨੂੰ ਮਿਲ ਕੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰਵਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ | ਅੰਤ ਵਿੱਚ ਕਾਲਜ ਪਿ੍ੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕਾਂ ਵਲੋਂ ਨਵੇਂ ਬੀ.ਪੀ.ਈ.ਓ. ਨਿਰਮਲ ਸਿੰਘ ਗਿੱਦੜਪਿੰਡੀ ਦਾ ਸਨਮਾਨ ਅਗਲੀ ਖ਼ਬਰ ਸ਼ਾਹਕੋਟ 'ਚ ਨਗਰ ਪੰਚਾਇਤ ਦਾ ਸੀਵਰੇਜ ਸਿਸਟਮ ਫੇਲ੍ਹ, ਸਬਜ਼ੀ ਮੰਡੀ ਰੋਡ 'ਤੇ 3-4 ਦਿਨਾਂ ਤੋਂ ਖੜ੍ਹੇ ਗੰਦੇ ਪਾਣੀ ਨੇ ਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।