ਸ਼ਾਹਕੋਟ, 19 ਜੁਲਾਈ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਦੇ ਸਵੇਰ ਸਮੇਂ ਭੋਗ ਪਾਏ ਗਏ ਅਤੇ ਸ਼ਾਮ ਵੇਲੇ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਗੁਰਪ੍ਰੇਮ ਸਿੰਘ (ਰੋਡਿਆਂ ਵਾਲੇ) ਨੇ ਕਥਾ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਮੰਗਲ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਤੇ ਸੰਗਰਾਂਦ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਹੈੱਡਗ੍ਰੰਥੀ ਭਾਈ ਮੰਗਲ ਸਿੰਘ, ਜਨਰਲ ਸਕੱਤਰ ਮਾਸਟਰ ਚਰਨਜੀਤ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ ਤੇ ਹਰਭਜਨ ਸਿੰਘ ਰੂਪਰਾ, ਜਗਤਾਰ ਸਿੰਘ ਮਿਸਤਰੀ, ਅਰਸ਼ਵੀਰ ਸਿੰਘ, ਮਾਸਟਰ ਪ੍ਰਭਦੀਪ ਸਿੰਘ, ਕਮਲ, ਸੁਖਵਿੰਦਰ ਸਿੰਘ ਚਤਰੱਥ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਸੁਖੀਜਾ, ਪਰਮਜੀਤ ਸਿੰਘ ਖ਼ਾਲਸਾ, ਭਾਈ ਹਰਵਿੰਦਰ ਸਿੰਘ, ਡਾਇਰੈਕਟਰ ਮਨਜੀਤ ਸਿੰਘ, ਮਾਸਟਰ ਸਤਿੰਦਰ ਸਿੰਘ, ਸੀਨੀਅਰ ਫ਼ਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ ਸਚਦੇਵਾ, ਨਰਸਿੰਗ ਸਿਸਟਰ ਜਸਵਿੰਦਰ ਕੌਰ ਸਚਦੇਵਾ, ਪਿ੍ੰਸੀਪਲ ਹਰਵਿੰਦਰ ਕੌਰ, ਜਸਪ੍ਰੀਤ ਸਿੰਘ ਜੱਸੀ ਟੇਲਰ, ਬੰਟੀ ਵਾਲੀਆ, ਜਸਵਿੰਦਰ ਸਿੰਘ ਸਾਬਕਾ ਪੰਚ, ਸੁਖਪਾਲ ਸਿੰਘ ਦੇਵਗੁਣ ਆਦਿ ਹਾਜ਼ਰ ਸਨ |