ਸ਼ਾਹਕੋਟ, 19 ਜੁਲਾਈ (ਦਲਜੀਤ ਸਿੰਘ ਸਚਦੇਵਾ)- 'ਆਪ' ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੇ ਯਤਨਾਂ ਸਦਕਾ ਸ਼ਾਹਕੋਟ ਦੇ ਵਾਰਡ ਨੰਬਰ 5 ਵਿਚ ਗਲੀਆਂ ਦੀ ਰਿਪੇਅਰ ਦਾ ਕੰਮ ਵਾਰਡ ਇੰਚਾਰਜ ਰੂਪ ਲਾਲ ਸ਼ਰਮਾ ਦੀ ਅਗਵਾਈ ਵਿਚ ਚੱਲ ਰਿਹਾ ਹੈ | ਇਸ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜ ਸਾਧਕ ਅਫ਼ਸਰ (ਈ.ਓ) ਸੁਨੀਲ ਕੁਮਾਰ ਪਹੁੰਚੇ, ਜਿਨ੍ਹਾਂ ਨੇ ਕਿਹਾ ਕਿ ਸ਼ਹਿਰ ਵਿਚ ਅਧੂਰੇ ਵਿਕਾਸ ਕਾਰਜ ਜਲਦ ਪੂਰੇ ਕਰਵਾਏ ਜਾਣਗੇ | ਵਾਰਡ ਇੰਚਾਰਜ ਰੂਪ ਲਾਲ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਵਲੋ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਹਲਕਾ ਇੰਚਾਰਜ ਪੰਡੋਰੀ ਦਿਨ ਰਾਤ ਹਲਕੇ ਦੀ ਤਰੱਕੀ ਲਈ ਕੰਮ ਕਰ ਰਹੇ ਹਨ | ਇਸ ਮੌਕੇ ਮਨਦੀਪ ਸਿੰਘ ਕੋਟਲੀ ਕਲਰਕ, 'ਆਪ' ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਸੈਕਟਰੀ ਮਨੋਜ ਕੁਮਾਰ ਅਰੋੜਾ, ਵਾਰਡ ਨੰਬਰ 1 ਦੇ ਇੰਚਾਰਜ ਜਸਪਾਲ ਸਿੰਘ ਮਿਗਲਾਨੀ, ਵਾਰਡ ਨੰਬਰ 10 ਦੇ ਇੰਚਾਰਜ ਪਰਮਵੀਰ ਸਿੰਘ ਪੰਮਾ ਆਦਿ ਹਾਜ਼ਰ ਸਨ |