23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਸ਼ਵਨ ਭੱਲਾ ਟਾਂਡਾ ਤੇ ਸ਼ਾਮ ਚੌਰਾਸੀ ਹਲਕਿਆਂ ਦੇ ਅਬਜ਼ਰਵਰ ਨਿਯੁਕਤ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਜਸਪਾਲ ਸਿੰਘ)- ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨ ਭੱਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹਾਈਕਮਾਨ ਵਲੋਂ ਦੋ ਵਿਧਾਨ ਸਭਾ ਹਲਕਿਆਂ ਟਾਂਡਾ ਤੇ ਸ਼ਾਮ ਚੌਰਾਸੀ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ | ਆਪਣੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੋਵਾਂ ਹਲਕਿਆਂ ਦਾ ਦੌਰਾ ਕਰਕੇ ਆਗੂਆਂ ਨੂੰ ਮਿਲਣਗੇ ਤੇ ਉਨ੍ਹਾਂ ਦੀ ਰਾਏ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਅਸ਼ਵਨ ਭੱਲਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਖਤ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕ ਤਰਾਹੀ-ਤਰਾਹੀ ਕਰ ਰਹੇ ਹਨ | ਸੂਬੇ 'ਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਫਿਰੌਤੀਆਂ ਦੇ ਨਾਂਅ 'ਤੇ ਚਿੱਟੇ ਦਿਨ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਂਦੀਆਂ ਰਾਜ ਵਿਧਾਨ ਸਭਾ ਚੋਣਾਂ 'ਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦੇਣਗੇ ਤੇ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ |
ਪਿਛਲੀ ਖ਼ਬਰ 'ਬਾਲਾ ਪ੍ਰੀਤਮ' ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਦਰਬਾਰ ਸਾਹਿਬ ਨੂੰ ਧਮਕੀ ਦੇਣ ਵਾਲੇ ਸ਼ੁਭਮ ਦੂਬੇ 'ਤੇ ਐਨ.ਐਸ.ਏ. ਲਗਾ ਕੇ ਭੇਜਿਆ ਜਾਵੇ ਡਿਬਰੂਗੜ੍ਹ ਜੇਲ੍ਹ- ਸਿੱਖ ਤਾਲਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।