23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

'ਬਾਲਾ ਪ੍ਰੀਤਮ' ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 20-07-2025
ਐੱਮ. ਐੱਸ. ਲੋਹੀਆ
ਜਲੰਧਰ, 19 ਜੁਲਾਈ - ਅੱਠਵੇਂ ਪਾਤਸ਼ਾਹ 'ਬਾਲਾ ਪ੍ਰੀਤਮ' ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਬਹੁਤ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੌਰਾਨ ਕੀਰਤਨੀ ਜਥੇ, ਕਥਾਵਾਚਕਾਂ ਤੇ ਗੁਰੂ ਘਰ ਦੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਤੇ 'ਬਾਲਾ ਪ੍ਰੀਤਮ' ਦੀ ਮਹਿਮਾ ਦਾ ਗੁਣਗਾਨ ਕੀਤਾ | ਪ੍ਰਬੰਧਕਾਂ ਤੇ ਸ਼ਰਧਾਲੂ ਪਰਿਵਾਰਾਂ ਵੱਲੋਂ ਸੰਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ |
ਗੁਰਦੁਆਰਾ ਅੱਠਵੀਂ ਪਾਤਸ਼ਾਹੀ
ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ, ਅੱਠਵੀਂ ਪਾਤਸ਼ਾਹੀ, ਕ੍ਰਿਸ਼ਨਾ ਨਗਰ ਨੇੜੇ ਐਮ.ਜੀ.ਐਨ. ਸਕੂਲ ਜਲੰਧਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 13 ਜੁਲਾਈ ਤੋਂ 19 ਜੁਲਾਈ ਤੱਕ ਕਰਵਾਏ ਗਏ ਜਿਸ ਦੌਰਾਨ ਰੋਜ਼ਾਨਾ ਸਵੇਰੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੱਚਿਆਂ ਦੇ ਸਮਾਗਮ ਕਰਵਾਏ, ਗੁਰਸ਼ਬਦ ਪ੍ਰਚਾਰ ਸਭਾ ਸੁਹਾਣਾ ਦੀ ਜ਼ਿਲ੍ਹਾ ਇਕਾਈ ਦੇ ਮੁਖੀ ਡਾ. ਪਰਮਜੀਤ ਸਿੰਘ ਦੇ ਜਥੇ ਨੇ ਹਾਜ਼ਰੀ ਭਰੀ | ਸਰਬ ਸਾਂਝੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਭਾਈ ਜਸਪਾਲ ਸਿੰਘ ਦੇ ਜਥੇ, ਇਸਤਰੀ ਕੀਰਤਨ ਦਰਬਾਰ, ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਦੇ ਸਹਿਯੋਗ ਨਾਲ ਕਵੀ ਦਰਬਾਰ ਕਰਵਾਇਆ ਗਿਆ, ਜਿਸ 'ਚ ਦੇਸ਼ ਦੇ ਚੋਟੀ ਦੇ ਕਵੀਆਂ ਨੇ ਹਾਜ਼ਰੀ ਭਰੀ | ਭਾਈ ਸਰਵਣ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਕਥਾ ਵਾਚਕ ਗਿਆਨੀ ਰਣਜੀਤ ਸਿੰਘ ਤੇ ਸੰਤ ਬਾਬਾ ਜੁਆਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਹਾਜ਼ਰੀ ਭਰੀ | ਗੁਰਪੁਰਬ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਕਮਲਪ੍ਰੀਤ ਸਿੰਘ, ਭਾਈ ਪਵਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਭਾਈ ਜੋਗਿੰਦਰ ਸਿੰਘ, ਇਸਤਰੀ ਸਤਿਸੰਗ ਸਭਾ (ਗੁਰਦੁਆਰਾ ਸਾਹਿਬ) ਦਾ ਜਥਾ, ਗਿਆਨੀ ਗੁਰਮੀਤ ਿ`ਸੰਘ ਤੇ ਭਾਈ ਮਨਦੀਪ ਸਿੰਘ ਕਥਾ ਵਾਚਕ ਨੇ ਹਾਜ਼ਰੀ ਭਰੀ | ਸ਼ਾਮ ਦੇ ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਰਾਜਪੁਰਾ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ) ਭਾਈ ਦਿਲਦੀਪ ਸਿੰਘ (ਲੁਧਿਆਣੇ ਵਾਲੇ), ਭਾਈ ਮਹਿੰਦਰਪਾਲ ਸਿੰਘ ਤੇ ਭਾਈ ਜੋਗਿੰਦਰ ਸਿੰਘ ਦੇ ਜਥੇ ਨੇ ਹਾਜ਼ਰੀ ਭਰੀ | ਇਸ ਮੌਕੇ ਚੇਅਰਮੈਨ ਸਤਪਾਲ ਸਿੰਘ ਸਿਦਕੀ, ਪ੍ਰਧਾਨ ਡਾ. ਜਸਵੰਤ ਸਿੰਘ, ਜਨਰਲ ਸਕੱਤਰ ਦਰਸ਼ਨ ਸਿੰਘ, ਸਕੱਤਰ ਸੰਤੋਖ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ ਬੱਬੂ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਖ਼ਜਾਨ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਧਰਮ ਸਿੰਘ, ਸੇਵਾ ਸਿੰਘ, ਅਮਰਪ੍ਰੀਤ ਸਿੰਘ ਸ਼ੰਭੂ, ਬੀਬੀ ਸੁਰਜੀਤ ਕੌਰ, ਰਜਵੰਤ ਕੌਰ, ਲਵਲੀਨ ਕੌਰ, ਸੁਰਿੰਦਰ ਕੌਰ, ਇੰਦਰਜੀਤ ਕੌਰ, ਦਰਸ਼ਨ ਸਿੰਘ ਛਾਬੜਾ, ਸੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਇਨ੍ਹਾਂ ਦੀਵਾਨਾਂ 'ਚ ਨਿੱਤਨੇਮ ਉਪਰੰਤ ਗਿਆਨੀ ਹਰਜਿੰਦਰ ਸਿੰਘ ਚੰਬਾ ਨੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ | ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਬੋਧਨ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਕਿ ਭਾਈ ਰਣਜੀਤ ਸਿੰਘ, ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਗੁਰੂ ਕੀ ਹਜ਼ੂਰੀ 'ਚ ਕੀਰਤਨੀਏ ਵਜੋਂ ਸੇਵਾ ਨਿਭਾਈ, ਉਪਰੰਤ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਦਰਬਾਰ ਦੇ ਹਜ਼ੂਰੀ ਰਾਗੀ ਜਥੇ ਵਜੋਂ ਸੇਵਾਵਾਂ ਨਿਭਾ ਰਹੇ ਹਨ | ਅੱਜ ਦੇ ਦੀਵਾਨ 'ਚ ਸੀਨੀਅਰ ਪ੍ਰਬੰਧਕ ਬੇਅੰਤ ਸਿੰਘ ਸਰਹੱਦੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਸੁਰਿੰਦਰ ਸਿੰਘ ਸਿਆਲ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਅਕਾਲੀ ਰਛਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ ਫ਼ੋਨ ਵਿਭਾਗ, ਲੱਕੀ ਬਵੇਜਾ, ਬਿਸ਼ਨ ਸਿੰਘ, ਸਤਪਾਲ ਸਿੰਘ ਅਲੱਗ, ਸੁਖਬੀਰ ਸਿੰਘ (ਆਸਟ੍ਰੇਲੀਆ), ਹਰਸਿਮਰਨਜੀਤ ਸਿੰਘ ਮੱਕੜ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫ਼ੇਜ਼-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫ਼ੇਜ਼-1 ਵਿਖੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ ਜਿਸ 'ਚ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਗਿਆਨੀ ਸਾਹਿਬ ਸਿੰਘ (ਸ਼ਾਹਬਾਦ ਮਾਰਕੰਡਾ) ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਜ਼ਰੀਏ ਗੁਰ ਇਤਿਹਾਸ ਬਾਰੇ ਜਾਣੂ ਕਰਵਾਇਆ | ਭਾਈ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਚਨ ਸਿੰਘ, ਤੀਰਥ ਸਿੰਘ, ਕਰਨਲ ਤੇਜਾ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ, ਨਰਿੰਦਰਪਾਲ ਸਿੰਘ, ਤੀਰਥ ਸਿੰਘ, ਅਮਰਜੀਤ ਕੌਰ, ਗੁਰਬਚਨ ਕੌਰ ਬੇਦੀ, ਸ਼ੈਲੀ ਕੌਰ ਸੰਧੂ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ
ਗੁਰਦੁਆਰਾ ਡੇਰਾ ਸੰਤਗੜ੍ਹ, ਹਰਖੋਵਾਲ, ਕਪੂਰਥਲਾ ਰੋਡ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਸੰਤ ਬਾਬਾ ਭਗਵਾਨ ਸਿੰਘ (ਹਰਖੋਵਾਲ) ਦੀ ਦੇਖ-ਰੇਖ ਹੇਠ ਕਰਵਾਏ ਗਏ ਇਨ੍ਹਾਂ ਸਮਾਗਮਾਂ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਰਬਾਬੀ, ਭਾਈ ਮਲਕੀਤ ਸਿੰਘ (ਖਾਨਪੁਰ ਥਿਆੜਾ), ਬਾਬਾ ਹਰਵਿੰਦਰ ਸਿੰਘ (ਲਖੀਮਪੁਰ ਖੀਰੀ), ਭਾਈ ਰਛਪਾਲ ਸਿੰਘ ਹਜ਼ੂਰੀ ਰਾਗੀ (ਡੇਰਾ ਸੰਤਗੜ੍ਹ), ਭਾਈ ਲਵਪ੍ਰੀਤ ਸਿੰਘ ਕਥਾ ਵਾਚਕ, ਇਸਤਰੀ ਸਤਿਸੰਗ ਸਭਾ (ਸੰਤਗੜ੍ਹ) ਸੰਤ ਬਾਬਾ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਸੰਤ ਬਾਬਾ ਭਗਵਾਨ ਸਿੰਘ (ਹਰਖੋਵਾਲ) ਨੇ ਸਮਾਗਮ 'ਚ ਹਾਜ਼ਰੀ ਭਰਨ ਵਾਲੀ ਸੰਗਤ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨਗਰ ਨਿਗਮ ਪੱਕੇ ਤੌਰ 'ਤੇ ਬੰਦ ਕਰੇਗਾ ਖ਼ਾਲਸਾ ਸਕੂਲ ਵਾਲਾ ਕੂੜੇ ਦਾ ਡੰਪ ਅਗਲੀ ਖ਼ਬਰ ਅਸ਼ਵਨ ਭੱਲਾ ਟਾਂਡਾ ਤੇ ਸ਼ਾਮ ਚੌਰਾਸੀ ਹਲਕਿਆਂ ਦੇ ਅਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।