23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੀਨੀਅਰ ਅੰਤਰ ਜ਼ਿਲ੍ਹਾ ਕ੍ਰਿਕਟ ਮੈਚ 'ਚ ਜਲੰਧਰ ਦੀ ਗੁਰਦਾਸਪੁਰ 'ਤੇ ਸ਼ਾਨਦਾਰ ਜਿੱਤ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਡਾ.ਜਤਿੰਦਰ ਸਾਬੀ) - ਸਥਾਨਕ ਸੇਂਟ ਸੋਲਜਰ ਕੈਂਪਸ ਵਿਖੇ ਖੇਡੇ ਜਾ ਰਹੇ ਮਰਦਾਂ ਦੇ ਸੀਨੀਅਰ ਇੱਕ ਰੋਜ਼ਾ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਵਿਚ ਜਲੰਧਰ ਦੀ ਟੀਮ ਨੇ ਗੁਰਦਾਸਪੁਰ ਨੂੰ 1 ਵਿਕਟ ਨਾਲ ਹਰਾ ਕੇ ਜਿੱਤ ਦਰਜ ਕੀਤੀ | ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਰਦਾਸਪੁਰ ਦੀ ਟੀਮ 131 ਦੌੜਾਂ ਹੀ ਬਣਾ ਸਕੀ | ਇਹ ਜਾਣਕਾਰੀ ਦਿੰਦੇ ਹੋਏ ਜੇ.ਡੀ.ਸੀ.ਏ. ਦੇ ਸਕੱਤਰ ਅਰਮਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਕਪਤਾਨ ਪ੍ਰੇਰਿਤਾ ਦੱਤਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਵਿਕਟਾਂ ਲਈਆਂ, ਕਾਰਤਿਕ ਚੱਢਾ ਤੇ ਕੁੰਵਰ ਕੁਕਰੇਜਾ ਨੇ 2-2 ਵਿਕਟਾਂ ਹਾਸਲ ਕੀਤੀਆਂ | ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਡਟੀ ਜਲੰਧਰ ਦੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਤੇ ਹਰਨੂੰਰ ਨੇ 53 ਦੌੜਾਂ, ਸ਼ਿਵੇਨ ਨੇ 29 ਦੌੜਾਂ ਦੀ ਯਾਦਗਾਰੀ ਪਾਰੀ ਖੇਡੀ ਤੇ ਅੰਤ ਵਿਚ ਵਿਕਰਾਂਤ ਰਾਣਾ ਨੇ ਦੋ ਚੌਕੇ ਲਗਾ ਕੇ ਟੀਮ ਨੂੰ ਜਿੱਤ ਦਿਵਾਈ ਤੇ ਹੁਣ ਜਲੰਧਰ ਦਾ ਅਗਲਾ ਮੈਚ ਪਠਾਨਕੋਟ ਨਾਲ ਹੋਵੇਗਾ | ਜੇਤੂ ਟੀਮ ਦੇ ਖਿਡਾਰੀਆਂ ਨੂੰ ਸੰਜੀਵ ਅੰਗਰੀਸ਼, ਵਿਵੇਕ ਮਹਾਜਨ, ਹਰਮਿੰਦਰ ਸਿੰਘ ਜੁਗਨੂੰ ਤੇ ਅਰਮਿੰਦਰ ਸਿੰਘ ਨੇ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਪਿਸਤੌਲ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਆਦਮਪੁਰ-ਕਠਾਰ ਮੁੱਖ ਮਾਰਗ 14 ਘੰਟੇ ਰਿਹਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।