ਜਲੰਧਰ, 19 ਜੁਲਾਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਨੇ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸੰਘਵਾਲ, ਬਿਲਗਾ ਨੂੰ 20 ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 28 ਮਾਰਚ 2024 ਨੂੰ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | ਇਸੇ ਕੇਸ 'ਚ ਅਦਾਲਤ ਨੇ ਦੋਸ਼ ਸਾਬਤ ਨਾ ਹੋਣ 'ਤੇ ਊਸ਼ਾ ਪਤਨੀ ਹਿਤ ਨਰਾਇਣ ਵਾਸੀ ਗੋਲਡਨ ਐਵੇਨਿਊ, ਜਲੰਧਰ ਤੇ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਵਾਸੀ ਸੰਘਵਾਲ, ਬਿਲਗਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |