23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਚਿੱਤਰ ਸਿੰਘ ਕੋਹਾੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸ. ਬਚਿੱਤਰ ਸਿੰਘ ਕੋਹਾੜ ਵਲੋਂ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਕਮਾਨ ਸੌਂਪਣ 'ਤੇ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜ਼ਿਲ੍ਹੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ | ਇਸ ਮੌਕੇ ਉਨ੍ਹਾਂ ਸੂਬੇ ਦੇ ਸਿਆਸੀ ਹਾਲਾਤ ਬਾਰੇ ਗੱਲ ਕਰਦਿਆਂ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਸੂਬੇ ਦੀ ਆਮ ਆਦਮੀ ਪਾਰਟੀ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਨਾਲ ਗੁਆ ਚੁੱਕੀ ਹੈ ਤੇ ਲੋਕਾਂ ਅੰਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਦਿਨੋ ਦਿਨ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਸਥਿਤੀ ਕਾਰਨ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਲੋਕਾਂ ਕੋਲੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ | ਸੂਬੇ ਅੰਦਰ ਵਿਕਾਸ ਕੰਮ ਠੱਪ ਹੋਣ ਕਾਰਨ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖਣ ਲੱਗੇ ਹਨ ਤੇ ਆਉਂਦੀਆਂ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗਾ | ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਵੀ ਬਚਿੱਤਰ ਸਿੰਘ ਕੋਹਾੜ ਨੂੰ ਵਧਾਈ ਦਿੰਦੇ ਹੋਏ ਪਾਰਟੀ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨ ਦਾ ਥਾਪੜਾ ਦਿੱਤਾ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਪ੍ਰਕਾਸ਼ ਪੁਰਬ ਮੌਕੇ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।