23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਹਿਸਾਰ 'ਚ ਦਲਿਤ ਨੌਜਵਾਨ ਨਾਲ ਪੁਲਿਸ ਦੀ ਬੇਰਹਿਮੀ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਹਰਵਿੰਦਰ ਸਿੰਘ ਫੁੱਲ)- ਹਰਿਆਣਾ ਦੇ ਹਿਸਾਰ ਜ਼ਿਲੇ੍ਹ ਦੇ ਭਾਰਤ ਨਗਰ 'ਚ 16 ਸਾਲਾ ਦਲਿਤ ਗਣੇਸ਼ ਵਾਲਮੀਕੀ ਨਾਲ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਤੇ ਜਾਤੀਗਤ ਅੱਤਿਆਚਾਰਾਂ ਦੇ ਵਿਰੋਧ 'ਚ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਵੱਲੋਂ ਅੱਜ ਜਲੰਧਰ ਵਿਚ ਡਿਪਟੀ ਕਮਿਸ਼ਨਰ ਰਾਹੀਂ ਹਰਿਆਣਾ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ | ਮੋਰਚੇ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਨੇ ਇਸ ਘਟਨਾ ਨੂੰ ਭਾਰਤੀ ਸੰਵਿਧਾਨ ਦੀ ਭਾਵਨਾ 'ਤੇ ਹਮਲਾ ਦੱਸਿਆ | ਉਨ੍ਹਾਂ ਕਿਹਾ ਕਿ ਇੱਕ ਦਲਿਤ ਨੌਜਵਾਨ ਨੂੰ ਆਪਣਾ ਜਨਮ ਦਿਨ ਮਨਾਉਣ ਤੇ ਆਪਣੇ ਘਰ ਵਿਚ ਸੰਗੀਤ ਵਜਾਉਣ ਦੀ ਆਜ਼ਾਦੀ ਨਾ ਦੇਣਾ ਦਰਸਾਉਂਦਾ ਹੈ ਕਿ ਅੱਜ ਵੀ ਸਮਾਜ ਵਿਚ ਸਮਾਨਤਾ ਦਾ ਸੁਪਨਾ ਅਧੂਰਾ ਹੈ |
ਪਿਛਲੀ ਖ਼ਬਰ ਕੇ. ਐਮ. ਵੀ. ਵਿਖੇ ਹਵਨ ਸਮਾਰੋਹ ਨਾਲ 140ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਪ੍ਰਕਾਸ਼ ਪੁਰਬ ਮੌਕੇ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।