24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਰਿੰਕੂ ਨੇ ਆਦਮਪੁਰ ਹਲਕੇ 'ਚ 2 ਰੇਲਵੇ ਓਵਰ ਬਿ੍ਜਾਂ ਦੇ ਨਿਰਮਾਣ ਲਈ ਰੇਲ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਸ਼ਿਵ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਸੰਸਦੀ ਹਲਕੇ ਦੇ ਆਦਮਪੁਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਅਲਾਵਲਪੁਰ ਅਤੇ ਭੋਗਪੁਰ ਵਿਚ ਰੇਲਵੇ ਫਾਟਕਾਂ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਸੌਂਪਿਆ ਅਤੇ ਇਨ੍ਹਾਂ ਦੋਵਾਂ ਰੇਲਵੇ ਫਾਟਕਾਂ 'ਤੇ ਰੇਲਵੇ ਓਵਰ ਬਿ੍ਜ (ਆਰ.ਓ.ਬੀ.) ਦੀ ਉਸਾਰੀ ਦੀ ਮੰਗ ਕੀਤੀ | ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਆਦਮਪੁਰ ਵਿਧਾਨ ਸਭਾ ਹਲਕੇ ਵਿਚ ਦੋ ਮਹੱਤਵਪੂਰਨ ਰੇਲਵੇ ਕਰਾਸਿੰਗਾਂ 'ਤੇ ਰੇਲਵੇ ਓਵਰ ਬਿ੍ਜ (ਆਰ.ਓ.ਬੀ.) ਦੀ ਤੁਰੰਤ ਲੋੜ ਹੈ | ਇਸ ਸਮੇਂ ਇਨ੍ਹਾਂ ਦੋਵਾਂ ਥਾਵਾਂ 'ਤੇ ਰੇਲਵੇ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੁਸ਼ੀਲ ਰਿੰਕੂ ਦੇ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਭੋਗਪੁਰ ਤੇ ਅਲਾਵਲਪੁਰ ਦੇ ਰੇਲਵੇ ਫਾਟਕਾਂ 'ਤੇ ਆਰ.ਓ.ਬੀ. ਬਣਾਉਣ ਦਾ ਭਰੋਸਾ ਦਿੱਤਾ | ਰੇਲ ਮੰਤਰੀ ਨੇ ਕਿਹਾ ਕਿ ਉਹ ਰੇਲਵੇ ਵਿਭਾਗ ਨੂੰ ਇਸ ਸਬੰਧ ਵਿਚ ਇੱਕ ਰਿਪੋਰਟ ਤਿਆਰ ਕਰਨ ਲਈ ਕਹਿਣਗੇ |
ਪਿਛਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਕੋਆਰਡੀਨੇਟਰ ਸਰਿਤਾ ਸ਼ਰਮਾ ਨੇ ਸੁਰਿੰਦਰ ਕੌਰ ਤੇ ਹੋਰ ਆਗੂਆਂ ਨਾਲ ਕੀਤੀ ਚਰਚਾ ਅਗਲੀ ਖ਼ਬਰ ਕੌਂਸਲਰ ਜਤਿਨ ਗੁਲਾਟੀ ਨੇ ਆਪਣੇ ਵਾਰਡ 'ਚ ਨਵੀਆਂ ਸਟਰੀਟ ਲਾਈਟਾਂ ਲਗਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।