ਜਲੰਧਰ, 19 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਤੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਭਾਈ ਨਗਿੰਦਰ ਸਿੰਘ ਤੇ ਗਿਆਨੀ ਜਗਦੇਵ ਸਿੰਘ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਥਾ ਅਤੇ ਭਾਈ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਰਾਤ ਦੇ ਦੀਵਾਨ ਵਿਚ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ ਅਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਕੈਪਟਨ ਪੀ. ਐਸ. ਭੱਲਾ, ਜੇ. ਐਸ. ਵਾਲੀਆ, ਜਤਿੰਦਰ ਸਿੰਘ, ਰਵਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੈਨਜਰ ਨਰਿੰਦਰਪਾਲ ਸਿੰਘ, ਬੀਬੀ ਅਮਰਜੀਤ ਕੌਰ ਅਨੇਜਾ, ਗੁਰਬਚਨ ਕੌਰ, ਰਿਪੂਦਮਨ ਕੌਰ, ਸ਼ੈਲੀ ਕੌਰ ਸੰਧੂ ਆਦਿ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ |