24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਖ-ਵੱਖ ਸਕੂਲਾਂ 'ਚ ਸੈਮੀਨਾਰ ਕਰਵਾਇਆ

ਅਜੀਤ ਡੈਸਕ 20-07-2025
ਜਲੰਧਰ, 19 ਜੁਲਾਈ (ਪਵਨ ਖਰਬੰਦਾ)- ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਪੂਰੇ ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ | ਇਸ ਦੌਰਾਨ ਯੁਵਾ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਚੰਗੀ ਸੋਧ ਦੇਣ ਲਈ ਸੁਧੀਰ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਨੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਨਹਿਰੂ ਗਾਰਡਨ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਆਦਰਸ਼ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰੁੜਕਾ ਕਲਾਂ ਵਿਖੇ ਅਧਿਆਪਕਾਂ ਦੇ ਲੱਗੇ ਹੋਏ ਸੈਮੀਨਾਰਾਂ ਵਿੱਚ ਸ਼ਿਰਕਤ ਕੀਤੀ ਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਇਜਲਾਸ ਦੌਰਾਨ ਪਹਿਲਗਾਮ ਹਮਲੇ ਤੇ ਟਰੰਪ ਦੇ ਦਾਅਵਿਆਂ ਦੇ ਮੁੱਦੇ ਨੂੰ ਉਠਾਏਗਾ 'ਇੰਡੀਆ' ਗੱਠਜੋੜ ਅਗਲੀ ਖ਼ਬਰ ਐਡਵੋਕੇਟ ਸ਼ੁਗਲੀ ਦੀ ਪੁਸਤਕ 'ਸਵਰਗ ਦਾ ਸਿਰਨਾਵਾਂ' ਦੀ ਘੁੰਡ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।