20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਾਬਾ ਸ਼ੰਟੂ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਥਾਨਕ ਸੰਗਰਾਂ ਮੁਹੱਲਾ ਵਿਖੇ ਬਾਬਾ ਸ਼ੰਟੂ ਸ਼ਾਹ ਦਾ ਸਾਲਾਨਾ ਮੇਲਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ 'ਚ ਪ੍ਰਧਾਨ ਅਸ਼ੋਕ ਸੋਂਧੀ, ਸਾਬਕਾ ਡੀ.ਐੱਸ.ਪੀ. ਰਜਿੰਦਰ ਸਹੋਤਾ, ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਰਜੇਸ਼ ਭੱਟੀ, ਰਾਜੇਸ਼ ਪਦਮ, ਸੁਭਾਸ਼ ਸੋਂਧੀ ਤੋਂ ਇਲਾਵਾ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਦੇ ਹੋਏ ਰਾਜ ਕੁਮਾਰ ਰਾਜੂ ਨੇ ਕਿਹਾ ਕਿ ਬਾਬਾ ਸ਼ੰਟੂ ਸ਼ਾਹ ਨੇ ਸਮਾਜ 'ਚ ਸਦਭਾਵਨਾ ਤੇ ਸ਼ਾਂਤੀ ਦੀ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਮਾਜ ਉਸ ਸਮੇਂ ਤੱਕ ਮਜ਼ਬੂਤ ਰਹਿ ਸਕਦਾ ਹੈ ਜਦੋਂ ਤੱਕ ਇਹ ਆਪਣੀ ਜੜ੍ਹਾਂ ਨਾਲ ਜੁੜਿਆ ਰਹਿੰਦਾ ਹੈ | ਇਸ ਮੌਕੇ ਰਾਜੇਸ਼ ਭੱਟੀ, ਰਜਿੰਦਰ ਸਿੰਘ ਤੇ ਅਸ਼ੋਕ ਸੋਂਧੀ ਨੇ ਵੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ |
ਪਿਛਲੀ ਖ਼ਬਰ ਜੇ.ਡੀ. ਸੈਂਟਰਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਕਿੰਡਰਗਾਰਟਨਾਂ ਲਈ ਕੀਤੀ ਪੂਲ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।