ਜਲੰਧਰ, 20 ਜੁਲਾਈ (ਜਸਪਾਲ ਸਿੰਘ)- ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਜਲੰਧਰ ਨੇ ਆਪਣੇ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ | ਪਾਠ ਮੈਡਮ ਪਿ੍ੰਸੀਪਲ, ਅਧਿਆਪਕਾਂ ਦੇ ਨਾਲ-ਨਾਲ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਕੀਤਾ ਗਿਆ | ਮੈਡਮ ਪਿ੍ੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ | ਉਨ੍ਹਾਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਕਾਲਜ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇੱਕ ਵਿਰਾਸਤੀ ਸੰਸਥਾ ਹੈ ਜਿਸਦਾ ਉਦੇਸ਼ ਨਾਰੀ ਸਸ਼ਕਤੀਕਰਨ ਹੈ ਤੇ ਸਮਾਜ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਵੀ ਨਵੇਂ ਬੈਚ ਲਈ ਆਪਣੀਆਂ ਸ਼ੁੱਭਕਾਮਨਾਵਾਂ ਤੇ ਆਸ਼ੀਰਵਾਦ ਭੇਜਿਆ |