20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਚੌਕ ਅੱਡਾ ਟਾਂਡਾ ਜਲੰਧਰ ਵਲੋਂ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੋਟ ਕਿਸ਼ਨ ਚੰਦ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜਨਰਲ ਸਕੱਤਰ ਸੁਖਜੀਤ ਸਿੰਘ ਭੱਚੂ ਨੇ ਦੱਸਿਆ ਕਿ ਇਸ ਮੌਕੇ ਸਜਾਏ ਗਏ ਵਿਸ਼ੇਸ਼ ਦੀਵਾਨਾਂ 'ਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਮੇਟੀ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਤੋਂ ਇਲਾਵਾ ਚਰਨਜੀਤ ਸਿੰਘ, ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ, ਯਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਬੰਟੀ, ਇੰਦਰਪਾਲ ਸਿੰਘ, ਸੁਖਜਿੰਦਰ ਸਿੰਘ ਲਾਇਲ, ਸ਼ਲਿੰਦਰ ਸਿੰਘ ਦਿਗਪਾਲ, ਤਰਲੋਕ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ -ਹਰਜਾਪ ਸਿੰਘ ਸੰਘਾ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।