20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ -ਹਰਜਾਪ ਸਿੰਘ ਸੰਘਾ

ਅਜੀਤ ਡੈਸਕ 21-07-2025
ਜਮਸ਼ੇਰ ਖ਼ਾਸ, 20 ਜੁਲਾਈ (ਹਰਵਿੰਦਰ ਕੁਮਾਰ) - ਪੰਜਾਬ ਦੀ ਸ਼ਾਨ ਮਰਹੂਮ ਫੌਜਾ ਸਿੰਘ ਦੁਨੀਆ ਲਈ ਜ਼ਿੰਦਾ ਦਿਲੀ ਦੀ ਮਿਸਾਲ ਸਨ ਅਤੇ ਉਨ੍ਹਾਂ ਦੀ ਇਸ ਤਰ੍ਹਾਂ ਹੋਈ ਮੌਤ ਪੂਰੀ ਦੁਨੀਆ ਲਈ ਵੱਡਾ ਦੁਖਾਂਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਮਰਹੂਮ ਫੌਜਾ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸਾਂਝੇ ਕੀਤੇ | ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਫੌਜਾ ਸਿੰਘ ਇੱਕ ਅਜਿਹੀ ਸ਼ਖ਼ਸੀਅਤ ਸਨ ਜੋ ਨੌਜਵਾਨਾਂ ਲਈ ਪੇ੍ਰਰਨਾ ਦਾ ਸਰੋਤ ਸਨ | ਉਨ੍ਹਾਂ ਦੀ ਸਾਦਗੀ, ਸੰਘਰਸ਼ ਤੇ ਸਚਾਈ ਭਰੀ ਜ਼ਿੰਦਗੀ ਸਦਾ ਯਾਦ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਤੇ ਪਿੰਡ ਦੀ ਸੇਵਾ ਤੇ ਮਨੁੱਖਤਾ ਦੀ ਸੇਵਾ ਵਿਚ ਬਤੀਤ ਕਰ ਦਿੱਤੀ | ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੇ ਆਪਣੀ ਦੌੜ ਤੇ ਜਜ਼ਬੇ ਸਦਕਾ ਪੰਜਾਬ ਦਾ ਦੁਨੀਆ ਭਰ 'ਚ ਜੋ ਨਾਮ ਬਣਾਇਆ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਫੌਜਾ ਸਿੰਘ ਦੀ ਵਿਦਾਈ ਸਾਡੀ ਕੌਮ ਲਈ ਇੱਕ ਵੱਡਾ ਨੁਕਸਾਨ ਹੈ, ਪਰ ਉਨ੍ਹਾਂ ਦੀਆਂ ਕੀਤੀਆਂ ਸੇਵਾਵਾਂ ਤੇ ਉਨ੍ਹਾਂ ਦੀ ਜ਼ਿੰਦਗੀ ਦਾ ਦਰਸ਼ਨ ਸਾਨੂੰ ਸਦਾ ਸਹੀ ਰਸਤੇ 'ਤੇ ਤੁਰਨ ਦੀ ਪੇ੍ਰਰਨਾ ਦਿੰਦਾ ਰਹੇਗਾ |
ਪਿਛਲੀ ਖ਼ਬਰ ਜਲੰਧਰ ਨੇ ਪਟਿਆਲਾ ਨੂੰ ਹਰਾ ਕੇ ਫਾਈਨਲ 'ਚ ਥਾਂ ਪੱਕੀ ਕੀਤੀ ਅਗਲੀ ਖ਼ਬਰ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।