20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਦੁਆਰਾ ਮਾਡਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਵੇਰ ਤੇ ਸ਼ਾਮ ਨੂੰ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸਾਉਣ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਡਾ. ਐੱਚ.ਐੱਮ. ਹੁਰੀਆ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਗਗਨਦੀਪ ਸਿੰਘ ਸੇਠੀ ਤੇ ਸ਼ਹਿਰ ਦੀਆਂ ਹੋਰ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ |
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੀਪ ਕਾਲੜਾ ਇਨਕਮ ਟੈਕਸ ਬਾਰ ਜਲੰਧਰ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।