20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ | ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਹਫਤਾਵਾਰੀ ਚੁਪਹਿਰਾ ਸਮਾਗਮਾਂ ਦੌਰਾਨ ਵੀ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ | ਦੂਰੋਂ ਨੇੜਿਓਾ ਚੱਲ ਕੇ ਆਈ ਸੰਗਤ ਨੇ ਇਲਾਹੀ ਕੀਰਤਨ ਤੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਸੰਗਤੀ ਰੂਪ ਵਿੱਚ ਪਾਠ ਕੀਤੇ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਤੇ ਗੁਰਮੀਤ ਸਿੰਘ ਬਿੱਟੂ ਨੇ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਲੰਗਰ ਵਰਤਾਉਣ ਤੇ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧਾਂ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰਾਂ ਨੇ ਬਾਖੂਬੀ ਨਿਭਾਈ | ਇਸ ਮੌਕੇ ਸਰਬਜੀਤ ਸਿੰਘ, ਨਿਰਮਲ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਕਰਨ ਵਧਵਾ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਹਰਮਨ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਪਰਮਵੀਰ ਸਿੰਘ, ਜਸਬੀਰ ਸਿੰਘ, ਗਗਨ ਸਿੰਘ, ਜਪਨਜੋਤ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਅੰਤਰ ਸਦਨ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।